Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਰਚਿਆ ਇਤਿਹਾਸ! ਪੰਜਾਬ ‘ਚ 2 ਮਹਿਲਾ IPS ਪਹਿਲੀ ਵਾਰ ਬਣੀਆਂ DGP

ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ। ਆਈਪੀਐਸ ਅਫਸਰ ਗੁਰਪ੍ਰੀਤ ਕੌਰ ਦਿਓ (IPS ਅਤੇ ਸ਼ਸ਼ੀ ਪ੍ਰਭਾ ਦਿਵੇਦੀ ਸੋਮਵਾਰ ਨੂੰ ਡੀਜੀਪੀ ਦਾ ਅਹੁਦਾ ਹਾਸਲ ਕਰਨ ਵਾਲੀਆਂ ਪੰਜਾਬ ਦੀਆਂ ਪਹਿਲੀਆਂ ਮਹਿਲਾ ਆਈਪੀਐਸ ਅਧਿਕਾਰੀ ਬਣ ਗਈਆਂ ਹਨ। ਉਹ ਉਨ੍ਹਾਂ ਸੱਤ ਐਡੀਸ਼ਨਲ ਡੀਜੀਪੀ ਰੈਂਕ ਦੇ ਅਫ਼ਸਰਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ। ਸੂਬੇ ਵਿੱਚ ਪੁਲਿਸ ਦੇ ਉੱਚ ਅਹੁਦੇ ‘ਤੇ ਰਹਿਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ 13 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ।

ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ ਸਭ ਤੋਂ ਸੀਨੀਅਰ ਗੁਰਪ੍ਰੀਤ ਕੌਰ ਦੇਵ ਪੰਜਾਬ ਪੁਲਿਸ ਵਿੱਚ ਪਹਿਲੀ ਮਹਿਲਾ ਆਈਪੀਐਸ ਅਧਿਕਾਰੀ ਵੀ ਹੈ। ਉਹ 5 ਸਤੰਬਰ 1993 ਨੂੰ ਆਈਪੀਐਸ ਅਧਿਕਾਰੀ ਵਜੋਂ ਨਿਯੁਕਤ ਹੋਏ ਸਨ। ਗੁਰਪ੍ਰੀਤ ਕੌਰ ਦਿਓ ਇਸ ਤੋਂ ਪਹਿਲਾਂ ਐਡੀਸ਼ਨਲ ਡੀਜੀਪੀ (ਸਮਾਜਿਕ ਮਾਮਲੇ ਅਤੇ ਮਹਿਲਾ ਮਾਮਲੇ ਵਿਭਾਗ), ਏਡੀਜੀਪੀ-ਕਮ-ਪ੍ਰਧਾਨ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ, ਚੀਫ ਵਿਜੀਲੈਂਸ ਅਫਸਰ, ਬਿਊਰੋ ਆਫ ਇਨਵੈਸਟੀਗੇਸ਼ਨ ਅਤੇ ਏਡੀਜੀਪੀ (ਪ੍ਰਸ਼ਾਸਨ) ਅਤੇ ਏਡੀਜੀਪੀ (ਅਪਰਾਧ) ਵਜੋਂ ਸੇਵਾਵਾਂ ਦੇ ਚੁੱਕੇ ਹਨ।