Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਰਾਜਾ ਵੜ੍ਹਿੰਗ ਵਲੋ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ

ਰਾਜਾ ਵੜ੍ਹਿੰਗ ਵਲੋ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ

ਅੱਜ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਕੱਤਰ ਰਵਿੰਦਰ ਡਾਲਵੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਵਲੋ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ , ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ, ਸਾਬਕਾ ਮੰਤਰੀ ਅਤੇ ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਅਵਤਾਰ ਸਿੰਘ ਜੂਨੀਅਰ, ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਰਾਜਿੰਦਰ ਸਿੰਘ ਸਾਬਕਾ ਐਸ ਐਸ ਪੀ ਹਲਕਾ ਇੰਚਾਰਜ ਕਰਤਾਰਪੁਰ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ , ਅਸ਼ਵਨ ਭੱਲਾ ਸੀਨੀਅਰ ਉਪ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਦਿਹਾਤੀ, ਪਵਨ ਕੁਮਾਰ ਸੀਨੀਅਰ ਉਪ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ, ਪਰਮਜੋਤ ਸਿੰਘ ਸ਼ੈਰੀ ਚੱਢਾ ਸੀਨੀਅਰ ਉਪ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ , ਸਾਬਕਾ ਪ੍ਰਧਾਨ ਬਲਰਾਜ ਠਾਕੁਰ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੀਟਿੰਗ ਬਲਾਕਾਂ ਦੇ ਪ੍ਰਧਾਨ, ਸੈਂਲਾਂ ਦੇ ਚੇਅਰਮੈਨ, ਜਿਲਾ ਕਾਂਗਰਸ ਕਮੇਟੀਆਂ ਦੇ ਅਹੁਦੇਦਾਰ, ਕੌਂਸਲਰ, ਸਾਬਕਾ ਕੌਂਸਲਰ, ਵਾਰਡਾਂ ਦੇ ਇੰਚਾਰਜ ਮੌਜੂਦ ਹੋਏ । ਇਸ ਮੀਟਿੰਗ ਪੰਜਾਬ ਦੇ ਸਹਿ ਇੰਚਾਰਜ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਵਾਰਡ ਲੈਵਲ ਅਤੇ ਬਲਾਕ ਲੈਵਲ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ । ਪਾਰਟੀ ਵਿਚ ਅਨੁਸ਼ਾਸਨ ਬਹੁਤ ਲਾਜ਼ਮੀ ਹੈ । ਅਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਹੋ ਕੇ ਲੜਾਂਗੇ ਅਤੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੀ ਜਨਤਾ ਆਪਣਾ ਮਨ ਬਣਾ ਚੁੱਕੀ ਹੈ ਕਿ ਆਉਣ ਵਾਲਾ ਸਮਾਂ ਪੰਜਾਬ ਵਿੱਚ ਕਾਂਗਰਸ ਦਾ ਹੀ ਹੈ