Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਹਰੇਕ ਨਾਗਰਿਕ ਨੂੰ ਆਪਣੇ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ : ਡਾ. ਰਮਨ ਸ਼ਰਮਾ

ਜਲੰਧਰ, ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। 13ਵੇਂ ‘ਕੌਮੀ ਵੋਟਰ ਦਿਵਸ’ ਮੌਕੇ ਬੁੱਧਵਾਰ ਨੂੰ ਵੋਟਰਾਂ ਨੂੰ ਭਾਰਤ ਦੀ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਅਗਵਾਈ ਵਿੱਚ ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਹੁੰ ਚੁੱਕੀ ਗਈ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਲੋਕਤੰਤਰ ਦਾ ਆਧਾਰ ਹੀ ਵੋਟ ਦੇ ਇਸਤੇਮਾਲ ‘ਤੇ ਨਿਰਭਰ ਕਰਦਾ ਹੈ, ਇਸ ਲਈ ਹਰੇਕ ਨਾਗਰਿਕ ਨੂੰ ਆਪਣੇ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਯੋਗ ਨਾਗਰਿਕ ਨੂੰ ਬਿਨਾ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਵੋਟ ਦੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਹੀ ਦੇਸ਼ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਵੋਟ ਪਾਵੇ।