ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਭਲਕੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਦੱਸ ਦਈਏ ਕਿ ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ। ਤਸਵੀਰਾਂ ਵਿਚ ਵੇਖਿਆ ਦਾ ਸਕਦਾ ਹੈ ਕਿ ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ।ਉਧਰ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਅਧਿਕਾਰੀਆਂ ਤੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅਧਿਕਾਰੀ ਅਤੇ ਵਿਧਾਇਕ ਭਾਰੀ ਮੀਂਹ ਕਾਰਨ ਬਣੇ ਹਾਲਾਤ ਵਿਚ ਲੋਕਾਂ ਦੀ ਮਦਦ ਲਈ ਬਾਹਰ ਜਾਣ।
ਇਸ ਸਮੇਂ ਹਾਲਾਤ ਇਹ ਹਨ ਕਿ ਪਾਣੀ ਭਰਨ ਕਾਰਨ ਗੱਡੀਆਂ ਬੰਦ ਹੋਣ ਕਰਕੇ ਵੱਡੀ ਗਿਣਤੀ ਲੋਕ ਸੜਕਾਂ ਉਤੇ ਫਸ ਗਏ ਹਨ। ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਵੱਲੋਂ ਚੌਕਸੀ ਦੇ ਹੁਕਮ ਦਿੱਤੇ ਹਨ। ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੋਂ ਉਪਰ ਆ ਗਿਆ ਹੈ। ਕਈ ਇਲਾਕਿਆਂ ਵਿਚ ਘਰਾਂ ਵਿਚ ਪਾਣੀ ਦਾਖਲ ਹੋ ਗਿਆ ਹੈ। ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਦਰਿਆਵਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
