Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਲਾਈਨਮੈਨ ਦੀ ਕਰੰਟ ਲੱਗਣ ਨਾਲ ਹੋਈ ਮੌਤ, 2 ਘੰਟੇ ਤਾਰਾਂ ‘ਤੇ ਲਟਕਦਾ ਰਿਹਾ

ਪੰਜਾਬ ਦੇ ਜ਼ਿਲ੍ਹੇ ਜਲੰਧਰ ਦੇ ਭੋਗਪੁਰ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਲਦੋਈ ‘ਚ ਇਕ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਲਾਈਨਮੈਨ 2 ਘੰਟੇ ਤੱਕ ਤਾਰਾਂ ਨਾਲ ਲਟਕਦਾ ਰਿਹਾ ਅਤੇ ਉਸ ਦੇ ਸਰੀਰ ਵਿੱਚੋਂ ਧੂੰਆਂ ਨਿਕਲ ਰਿਹਾ ਸੀ ਪਰ ਸੂਚਨਾ ਦੇ ਬਾਵਜੂਦ ਕੋਈ ਵੀ ਉਸ ਨੂੰ ਖੰਭੇ ਤੋਂ ਹੇਠਾਂ ਉਤਾਰਨ ਨਹੀਂ ਆਇਆ।ਪਿੰਡ ਵਾਸੀਆਂ ਨੇ ਦੱਸਿਆ ਕਿ ਮਰਨ ਵਾਲੇ ਲਾਈਨਮੈਨ ਦਾ ਨਾਂ ਪਵਿੱਤਰ ਸਿੰਘ (40) ਵਾਸੀ ਪਿੰਡ ਭਟਨੂਰਾ ਲੁਬਾਣਾ ਹੈ। ਇਲਾਕੇ ਵਿਚ ਬਿਜਲੀ ਗੁੱਲ ਹੋਣ ‘ਤੇ ਅਕਸਰ ਲੋਕ ਪਵਿੱਤਰ ਨੂੰ ਆਪਣੇ ਨਾਲ ਲੈ ਜਾਂਦੇ ਸਨ। ਸ਼ਨੀਵਾਰ ਨੂੰ ਵੀ ਲਾਈਨਾਂ ‘ਚ ਖਰਾਬੀ ਆ ਗਈ ਸੀ ਅਤੇ ਉਸ ਨੂੰ ਠੀਕ ਕਰਨ ਲਈ ਉਹ ਖੰਭੇ ‘ਤੇ ਚੜ੍ਹ ਗਿਆ ਸੀ। ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਤਾਰਾਂ ‘ਤੇ ਡਿੱਗ ਗਿਆ ਅਤੇ ਉਨ੍ਹਾਂ ‘ਚ ਫਸ ਗਿਆ।ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ ਪਵਿੱਤਰ ਸਿੰਘ ਬਿਜਲੀ ਵਿਭਾਗ ‘ਚ ਠੇਕੇ ‘ਤੇ ਕੱਚਾ ਕਰਮਚਾਰੀ ਸੀ। ਜੇਈ ਅਮਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਨੁਕਸ ਆਉਣ ’ਤੇ ਪਵਿਤਰ ਖੰਭੇ ’ਤੇ ਚੜ੍ਹਿਆ ਤਾਂ ਪਿੱਛੇ ਤੋਂ ਬਿਜਲੀ ਸਪਲਾਈ ਬੰਦ ਹੋ ਗਈ। ਕਿਸੇ ਨੇ ਪਿੱਛੇ ਤੋਂ ਬਿਜਲੀ ਸਪਲਾਈ ਚਾਲੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।