Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਲੁਧਿਆਣਾ ‘ਚ ਬਣਿਆ ਪੰਜਾਬ ਦਾ ਪਹਿਲਾ Dog Park

ਕੁੱਤਿਆਂ ਦੇ ਸ਼ੌਕੀਨ ਸ਼ਹਿਰ ਦੇ ਵਸਨੀਕਾਂ ਲਈ ਖੁਸ਼ਖਬਰੀ ਹੈ ਕਿ ਬੀ.ਆਈ.ਐਸ. ਨਗਰ ਵਿੱਚ ਪੰਜਾਬ ਦਾ ਪਹਿਲਾ ਡੌਗ ਪਾਰਕ (Dog Park) ਤਿਆਰ ਹੈ। ਡੇਢ ਏਕੜ ਵਿੱਚ ਬਣੇ ਇਸ ਪਾਰਕ ਦਾ ਉਦਘਾਟਨ ਸੋਮਵਾਰ ਸ਼ਾਮ ਨੂੰ ਕੀਤਾ ਜਾਵੇਗਾ। ਇਹ ਸੂਬੇ ਦਾ ਪਹਿਲਾ ਪਾਰਕ ਹੋਵੇਗਾ ਜਿੱਥੇ ਲੋਕ ਆਪਣੇ ਪਾਲਤੂ ਕੁੱਤਿਆਂ ਨੂੰ ਲਿਆ ਕੇ ਨਾ ਸਿਰਫ਼ ਘੁੰਮ ਸਕਦੇ ਨੇ, ਸਗੋਂ ਆਪਣੇ ਪੈੱਟ ਨਾਲ 15 ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ (Games) ਵਿੱਚ ਵੀ ਸ਼ਾਮਲ ਹੋ ਸਕਦੇ ਹਨ।ਇਹ ਡੌਗ ਪਾਰਕ ਭਾਈ ਰਣਧੀਰ ਸਿੰਘ ਨਗਰ ‘ਚ ਕਰੀਬ ਡੇਢ ਏਕੜ ‘ਤੇ ਡੌਗ ਪਾਰਕ ਤਿਆਰ ਕੀਤਾ ਗਿਆ ਹੈ। ਕਾਬਲੇਗੌਰ ਹੈ ਕਿ ਇਸ ਪਾਰਕ ’ਤੇ ਨਿਗਮ ਵੱਲੋਂ ਇੱਕ ਪੈਸਾ ਵੀ ਖਰਚ ਨਹੀਂ ਕੀਤਾ ਗਿਆ ਸਗੋਂ ਇਹ ਪਾਰਕ ਹੈਦਰਾਬਾਦ ਦੀ ਡਾਕਟਰ ਡਾਗ ਹਸਪਤਾਲ ਕੰਪਨੀ ਦੁਆਰਾ ਚਲਾਇਆ ਜਾਵੇਗਾ ਕੰਪਨੀ ਨੇ ਪਾਰਕ ਵਿੱਚ ਕੁੱਤਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ 15 ਖੇਡਾਂ ਦਾ ਪ੍ਰਬੰਧ ਕੀਤਾ ਹੈ। ਇਸ ਵਿੱਚ ਝੂਲੇ ਅਤੇ ਹੋਰ ਕਈ ਤਰ੍ਹਾਂ ਦੀਆਂ ਖੇਡਾਂ ਸ਼ਾਮਲ ਹਨ। ਇਸ ਵਿੱਚ ਸਵੀਮਿੰਗ ਪੂਲ ਦੀ ਸਹੂਲਤ ਵੀ ਰੱਖੀ ਗਈ ਹੈ। ਕੁੱਤੇ ਪ੍ਰੇਮੀਆਂ ਲਈ ਆਪਣੇ ਪਾਲਤੂ ਕੁੱਤਿਆਂ ਲਈ ਸਮਾਨ ਖਰੀਦਣ ਲਈ ਪੈੱਟ ਕੈਫੇ ਵੀ ਖੋਲ੍ਹਿਆ ਗਿਆ ਹੈ। ਕੁੱਤਿਆਂ ਦੇ ਖਾਣ-ਪੀਣ ਤੋਂ ਲੈ ਕੇ ਉਨ੍ਹਾਂ ਨਾਲ ਸਬੰਧਤ ਹੋਰ ਚੀਜ਼ਾਂ ਇੱਥੇ ਉਪਲਬਧ ਹੋਣਗੀਆਂ। ਇਸ ਦੇ ਨਾਲ ਹੀ ਕੁੱਤਿਆਂ ਨੂੰ ਨਾਲ ਲੈ ਕੇ ਆਉਣ ਵਾਲੇ ਲੋਕਾਂ ਲਈ ਇੱਥੇ ਖਾਣ-ਪੀਣ ਦੀ ਵੀ ਸਹੂਲਤ ਹੋਵੇਗੀ। ਪਾਰਕ ਵਿੱਚ ਲੋਕ ਕੁੱਤਿਆਂ ਦਾ ਜਨਮ ਦਿਨ ਵੀ ਮਨਾ ਸਕਦੇ ਹਨ। ਆਪਣੇ ਕੁੱਤੇ ਨੂੰ ਦਿਨ ਭਰ ਇਸ ਪਾਰਕ ਵਿੱਚ ਘੁੰਮਾਉਣ ਲਈ 40 ਰੁਪਏ ਦੀ ਫੀਸ ਅਦਾ ਕਰਨੀ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਪਾਰਕ ਵਿੱਚ ਕੁੱਤਿਆਂ ਦੇ ਕਲੀਨਿਕ ਦੀ ਸਹੂਲਤ ਵੀ ਉਪਲਬਧ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਆਮ ਲੋਕਾਂ ਲਈ ਲੁਧਿਆਣਾ ਵਿੱਚ ਅਨੇਕਾਂ ਹੀ ਪਾਰਕ ਹਨ ਪਰ ਇੱਥੇ ਲੋਕ ਅਕਸਰ ਪਾਲਤੂ ਕੁੱਤਿਆਂ ਨੂੰ ਸੈਰ ਕਰਨ ਦੇ ਬਹਾਨੇ ਚੋਰੀ-ਛਿਪੇ ਲੈ ਆਉਂਦੇ ਨੇ, ਜੋ ਅਕਸਰ ਵਿਵਾਦਾਂ ਦਾ ਕਾਰਨ ਬਣ ਜਾਂਦਾ ਹੈ। ਇਸੇ ਕਾਰਨ ਸ਼ਹਿਰ ਵਿੱਚ ਡੌਗ ਪਾਰਕ ਬਣਾਉਣ ਦੀ ਯੋਜਨਾ ਦੋ ਸਾਲ ਪਹਿਲਾਂ ਸ਼ੁਰੂ ਹੋਈ ਸੀ ਤਾਂ ਜੋ ਲੋਕ ਆਪਣੇ ਕੁੱਤਿਆਂ ਨੂੰ ਸੈਰ ਕਰਨ ਲਈ ਪਾਰਕ ਦੀ ਵਰਤੋਂ ਕਰ ਸਕਣ।