Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਲੋਕ ਸਭਾ ਚੋਣਾਂ-2024 : ਸ਼ੁੱਕਰਵਾਰ ਨੂੰ ਛੇ ਨਾਮਜ਼ਦਗੀਆਂ ਦਾਖ਼ਲ

ਲੋਕ ਸਭਾ ਚੋਣਾਂ-2024 : ਸ਼ੁੱਕਰਵਾਰ ਨੂੰ ਛੇ ਨਾਮਜ਼ਦਗੀਆਂ ਦਾਖ਼ਲ

ਜਲੰਧਰ, ਲੋਕ ਸਭਾ ਹਲਕਾ 04 ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਸ਼ੁੱਕਰਵਾਰ ਨੂੰ 6 ਨਾਮਜ਼ਦਗੀਆਂ ਦਾਖ਼ਲ ਹੋਈਆਂ, ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ, ਭਾਰਤੀ ਜਨਤਾ ਪਾਰਟੀ ਵੱਲੋ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਦਰ ਸਿੰਘ ਕੇਪੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ । ਜਦਕਿ ਮਨਜੀਤ ਕੁਮਾਰੀ ਨੇ ਬਹੁਜਨ ਸਮਾਜ ਪਾਰਟੀ ਅਤੇ ਸੁਨੀਤਾ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 11 ਅਤੇ 12 ਮਈ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ। ਉਮੀਦਵਾਰ ਸਮੇਤ ਕੇਵਲ 5 ਵਿਅਕਤੀ ਹੀ ਨਾਮਜ਼ਦਗੀ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ ਵਿੱਚ ਆ ਸਕਦੇ ਹਨ।