Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੈਤੇਵਾਲੀ ਐਸ.ਟੀ.ਪੀ. ਦੀ ਚੈਕਿੰਗ, ਕਰਤਾਰਪੁਰ ਵਿਖੇ ਨਿਰਮਾਣ ਅਧੀਨ ਐਸ.ਟੀ.ਪੀ. ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ

ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਵੀਰਵਾਰ ਨੂੰ ਵਾਤਾਵਰਣ ਸਬੰਧੀ ਸੂਬਾ ਪੱਧਰੀ ਨਿਗਰਾਨ ਕਮੇਟੀ ਦੇ ਨਿਰਦੇਸ਼ਾਂ ‘ਤੇ ਪਿੰਡ ਜੈਤੇਵਾਲੀ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਅਚਨਚੇਤ ਨਿਰੀਖਣ ਕੀਤਾ। ਵਧੀਕ ਮੁੱਖ ਸਕੱਤਰ ਵਿਗਿਆਨ ਅਤੇ ਤਕਨਾਲੋਜੀ ਰਾਹੁਲ ਤਿਵਾੜੀ ਵੱਲੋਂ ਐਸ.ਟੀ.ਪੀਜ਼ ਦੀ ਅਚਨਚੇਤ ਚੈਕਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ ਤਾਂ ਜੋ ਇਨ੍ਹਾਂ ਦੇ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ ਜਾ ਸਕੇ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਸੰਦੀਪ ਸ਼ਰਮਾ ਸਮੇਤ ਵਧੀਕ ਡਿਪਟੀ ਕਮਿਸ਼ਨਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ, ਜਿੱਥੇ ਐਸ.ਟੀ.ਪੀ. ਦੀ ਵਰਤੋਂ ਸਹੀ ਢੰਗ ਨਾਲ ਨਹੀਂ ਹੋ ਰਹੀ ਸੀ। ਪਲਾਂਟ ਤੋਂ ਸੈਂਪਲ ਵੀ ਇਕੱਤਰ ਕੀਤੇ ਗਏ, ਜਿਨ੍ਹਾਂ ਨੂੰ ਅਗਲੇਰੀ ਜਾਂਚ ਲਈ ਪੀ.ਪੀ.ਸੀ.ਬੀ. ਦੀ ਜ਼ੋਨਲ ਲੈਬ ਵਿੱਚ ਭੇਜਿਆ ਜਾਵੇਗਾ।
ਕਾਰਜਕਾਰੀ ਇੰਜਨੀਅਰ ਨੇ ਅੱਗੇ ਦੱਸਿਆ ਕਿ ਕਰਤਾਰਪੁਰ ਵਿੱਚ ਉਸਾਰੀ ਅਧੀਨ ਐਸ.ਟੀ.ਪੀ. ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਇਸ ਦੇ ਨਿਰਮਾਣ ਦੀ ਰਫ਼ਤਾਰ ਮੱਠੀ ਪਾਈ ਗਈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਐਸਟੀਪੀ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਲਈ ਨਿਰੀਖਣ ਰਿਪੋਰਟ ਰਾਜ ਪੱਧਰੀ ਨਿਗਰਾਨ ਕਮੇਟੀ ਨੂੰ ਸੌਂਪੀ ਜਾਵੇਗੀ।