Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਵਾਰਡ ਨੰ. 36 ’ਚ ਸਿਵਰੇਜ ਦਾ ਢੱਕਣ ਟੁਟਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਜਲੰਧਰ, (ਸੰਜੇ ਸ਼ਰਮਾ/ਅਸ਼ੋਕ ਭਗਤ)-ਵਾਰਡ ਨੰ. 36 ’ਚ ਸਿਵਰੇਜ ਦਾ ਢੱਕਣ ਟੁਟਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ ਹਨ। ਇਸ ਬਾਰੇ ਇਲਾਕੇ ਦੇ ਕੌਂਸਲਰ ਨੂੰ ਕਈ ਵਾਰ ਕਹਿ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਗਾਰਾ ਨਾਮਕ ਵਿਅਕਤੀ ਨੇ ਦੱਸਿਆ ਕਿ ਆਏ ਦਿਨ ਗੱਡੀਆਂ ਦੇ ਟਾਇਰ ਟੋਏ ’ਚ ਫਸ ਜਾਂਦੇ ਹਨ ਜਿਸ ਕਾਰਨ ਲੋਕਾਂ ਨੂੰ ਇਥੋਂ ਲੰਘਦੇ ਸਮੇਂ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਥੋਂ ਲੰਘਦੇ ਸਮੇਂ ਕਈ ਵਾਰ ਬਜ਼ੁਰਗਾਂ ਨੂੰ ਸੱਟਾਂ ਵੀ ਲੱਗ ਚੁੱਕੀਆਂ ਹਨ। ਸਾਡੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਕੌਂਸਲਰ ਜਦੋਂ ਵੋਟਾਂ ਲੈਣ ਸਮੇਂ ਕੁਝ ਕਹਿੰਦੇ ਹਨ ’ਤੇ ਜਿੱਤ ਕੇ ਬਾਅਦ ਵਿਚ ਨਜਰ ਹੀਂ ਨਹੀਂ ਆਉਦੇ ਹਨ। ਕੌਂਸਲਰ ਬਣਨ ਤੋਂ ਬਾਅਦ ਆਪਣਾ ਕੰਮ ਭੁੱਲ ਜਾਂਦੇ ਹਨ। ਸਾਡੀ ਇਹੋ ਮੰਗ ਹੈ ਕਿ ਢੱਕਣ ਨੂੰ ਨਵਾਂ ਲਗਾਇਆ ਜਾਵੇ।
ਕੀ ਕਹਿੰਦੇ ਹਨ ਕੌਂਸਲਰ
ਜਦੋਂ ਇਸ ਬਾਰੇ ਇਲਾਕਾ ਕੌਂਸਲਰ ਬਚਨ ਲਾਲ ਨਾ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਤੁਹਾਡੇ ਜਰੀਏ ਮੇਰੇ ਨਜਰ ਵਿਚ ਗੱਲ ਗਈ ਹੈ ਕੱਲ੍ਹ ਨੂੰ ਹੀ ਜੇਈ ਨੂੰ ਦਿਖਾ ਕੇ ਠੀਕ ਕਰਵਾ ਦੇਵਾਂਗਾ।