Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਵਿਆਹ ਦੇ ਬੰਧਨ ‘ਚ ਬੱਝੇ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ-IPS ਜੋਤੀ ਯਾਦਵ

ਪੰਜਾਬ ਦੇ ਆਨੰਦਪੁਰ ਤੋਂ ‘ਆਪ’ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ‘ਚ ਬੱਝੇ ਗਏ। ਉਨ੍ਹਾਂ ਦਾ ਵਿਆਹ ਗੁਰੂਗ੍ਰਾਮ ਨਿਵਾਸੀ ਰਾਕੇਸ਼ ਯਾਦਵ ਦੀ ਆਈਪੀਐਸ ਧੀ ਜੋਤੀ ਯਾਦਵ ਨਾਲ ਹੋਇਆ। ਵਿਆਹ ਸਮਾਗਮ ਨੰਗਲ ਦੇ ਐਨਐਫਐਲ ਸਟੇਡੀਅਮ ਵਿੱਚ ਹੈ। ਵਿਆਹ ਸਮਾਗਮਾਂ ਦੀ ਗੱਲ ਕਰ ਲਈ ਜਾਵੇ ਤਾਂ ਸਵੇਰੇ 10 ਵਜੇ ਦੇ ਕਰੀਬ ਨੰਗਲ ਦੇ ਇਤਿਹਾਸਿਕ ਗੁਰਦੁਆਰਾ ਵਿਭੌਰ ਸਾਹਿਬ ਵਿਖੇ ਉਹ ਅਨੰਦ ਕਾਰਜ ਕਰਵਾਏ ਗਏ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਆਹ ਸਮਾਗਮ ‘ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਤਲੁਜ ਸਦਨ ਪਹੁੰਚੇ ਜਿੱਥੇ ਉਹਨਾਂ ਨੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ। ਓਥੇ ਹੀ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ। ਅੱਜ ਸਵੇਰੇ 8 ਵਜੇ ਕੈਬਨਿਟ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਨੰਗਲ ਦੇ ਗੁਰਦੁਆਰਾ ਵਿਭੌਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਅਨੰਦ ਕਾਰਜ ਹੋਏ। ਅਨੰਦ ਕਾਰਜ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਇਆ ਹੈ ਕਿ ਮੀਡੀਆ ਨੂੰ ਇਸ ਸਾਰੇ ਸਮਾਗਮ ਤੋਂ ਦੂਰ ਰੱਖਿਆ ਗਿਆ।