Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਸਰਕਾਰ ਦੇ ਇਸ਼ਾਰੇ ਤੇ ਮੁਲਾਜਮ ਆਗੂਆ ਤੇ ਫ਼ੌਜਦਾਰੀ ਕੇਸ ਦਰਜ਼ ਕਰਨੇ ਲੋਕਤੰਤਰ ਦਾ ਘਾਂਣ: ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਜਲੰਧਰ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ  ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾਈ ਰੈਲੀ ਅਤੇ ਰੋਹ ਭਰਪੂਰ ਰੋਸ ਮਾਰਚ ਕਰਦੇ ਹੋਏ ਮਟਕਾ ਚੌਂਕ ਵਿੱਚ ਪੁੱਜ ਕੇ ਧਰਨਾ ਦੇਣ ਦੇ ਵਿਰੋਧ ਵਿੱਚ ਪੁਲਿਸ ਪ੍ਰਸ਼ਾਸਨ ਚੰਡੀਗੜ੍ਹ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸਮੂਹ ਕਨਵੀਨਰਾਂ ‘ਤੇ ਧਾਰਾ 173 ਬੀ ਐੱਨ ਐੱਸ ਐੱਸ ਦੇ ਤਹਿਤ ਅਤੇ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਤਿੰਨ ਫੌਜਦਾਰੀ ਕਾਨੂੰਨ ਪਾਸ ਕੀਤੇ ਅਨੁਸਾਰ “ਭਾਰਤੀ ਨਿਆਏ ਸੰਹਿਤਾ (ਬੀ ਐੱਨ ਐੱਸ) 2023 ਦੀ ਧਾਰਾ 223 ਏ ਅਤੇ ਧਾਰਾ 225 ਅਧੀਨ ਕੇਸ ਦਰਜ ਕਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸੱਕਤਰ ਗੁਰਵਿੰਦਰ ਸਿੰਘ ਸਸੱਕੋਰ , ਕੈਸ਼ੀਅਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਤਿੱਖੇ ਸ਼ਬਦਾਂ ਵਿੱਚ ਘੋਰ ਨਿਖੇਧੀ ਕਰਦੇ ਹੋਏ ਕਿਹਾ ਕਿ ਆਪਣੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਵਾਉਣ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਭਾਰਤ ਸੰਵਿਧਾਨ ਆਗਿਆ ਦਿੰਦਾ ਹੈ, ਅਤੇ ਨਾਗਰਿਕਾਂ ਵਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਰੋਸ ਪ੍ਰਦਰਸ਼ਨਾਂ ਨੂੰ ਵੀ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ, ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਕਨਵੀਨਰਾਂ ‘ਤੇ ਕੇਸ ਦਰਜ ਕਰਕੇ ਲੋਕ ਤੰਤਰ ਦਾ ਘਾਂਣ ਕੀਤਾ ਹੈ ਅਤੇ ਐਸੋਸੀਏਸ਼ਨ ਪੰਜਾਬ ਸਰਕਾਰ, ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਅਤੇ ਗਵਰਨਰ ਪੰਜਾਬ ਤੋਂ ਜ਼ੋਰਦਾਰ ਢੰਗ ਨਾਲ ਮੰਗ ਕਰਦੀ ਹੈ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸਮੂਹ ਕਨਵੀਨਰਾਂ ‘ਤੇ ਦਰਜ਼ ਕੀਤੇ ਕੇਸ ਤੁਰੰਤ ਰੱਦ ਕੀਤੇ ਜਾਣ ਅਤੇ ਮੁੱਖ ਮੰਤਰੀ ਪੰਜਾਬ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਦਾ ਐਲਾਨ ਕਰਨ ਤਾਂ ਜੋ ਧਰਨੇ, ਰੈਲੀਆਂ ਅਤੇ ਰੋਸ ਮਾਰਚ ਪ੍ਰਦਰਸ਼ਨ ਕਰਨ ਤੱਕ ਨੌਬਤ ਹੀ ਨਾ ਜਾਵੇ।