Business Khas

Latest news
भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 

ਸ਼ਰਾਬ ਪੀ ਰਹੀ ਔਰਤ ਦੀ ਪਟਿਆਲਾ ਦੇ ਗੁਰਦੁਆਰੇ ‘ਚ ਗੋਲੀ ਮਾਰ ਕੇ ਹੱਤਿਆ

ਪਟਿਆਲਾ ਸਥਿਤ ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ਵਿਚ ਦੇਰ ਸ਼ਾਮ ਇਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਉਧਰ, ਪਟਿਆਲਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਇਹ ਔਰਤ ਸਰੋਵਰ ਦੇ ਕੰਢੇ ਬੈਠ ਕੇ ਸ਼ਰਾਬ ਪੀ ਰਹੀ ਸੀ। ਜਦੋਂ ਉਸ ਨੂੰ ਸ਼ਰਾਬ ਪੀਣ ਤੋਂ ਰੋਕਿਆ ਗਿਆ ਤਾਂ ਉਹ ਸੰਗਤ ਨਾਲ ਉਲਝ ਗਈ।

ਉਹ ਸ਼ਰਾਬ ਦੀ ਆਦੀ ਸੀ। ਜਦੋਂ ਸੰਗਤ ਉਸ ਔਰਤ ਨੂੰ ਮੈਨੇਜਰ ਕੋਲ ਲੈ ਕੇ ਗਈ ਤਾਂ ਉਥੇ ਨਿਰਮਲਜੀਤ ਸਿੰਘ ਸੈਣੀ ਨਾਮ ਦੇ ਨੌਜਵਾਨ ਨੇ ਔਰਤ ਉਤੇ ਗੋਲੀਆਂ ਚਲਾ ਦਿੱਤੀਆਂ, ਉਸ ਨੇ ਪੰਜ ਗੋਲੀਆਂ ਚਲਾਈਆਂ ਤੇ 3 ਤੋਂ ਚਾਰ ਇਸ ਔਰਤ ਨੂੰ ਲੱਗੀਆਂ। ਅਜੇ ਤੱਕ ਔਰਤ ਦਾ ਪਰਿਵਾਰ ਸਾਹਮਣੇ ਨਹੀਂ ਆਇਆ ਹੈ।ਗੋਲੀਆਂ ਚਲਾਉਣ ਵਾਲਾ ਨੌਜਵਾਨ ਧਾਰਮਿਕ ਪ੍ਰਵਿਰਤੀ ਵਾਲਾ ਇਨਸਾਨ ਹੈ, ਇਸ ਲਈ ਉਸ ਨੇ ਗੁੱਸੇ ਵਿਚ ਆ ਕੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ (33) ਵਜੋਂ ਹੋਈ ਹੈ ਜਿਸ ਨੇ ਨਸ਼ਾ ਕੀਤਾ ਹੋਇਆ ਸੀ।

ਉਹ ਸਰੋਵਰ ਨੇੜੇ ਸ਼ਰਾਬ ਪੀ ਰਹੀ ਸੀ। ਚਸ਼ਮਦੀਦਾਂ ਦੀ ਸ਼ਿਕਾਇਤ ’ਤੇ ਔਰਤ ਨੂੰ ਮੈਨੇਜਰ ਦੇ ਕਮਰੇ ਵਿੱਚ ਲਿਆਂਦਾ ਗਿਆ। ਇਸੇ ਦੌਰਾਨ ਭੀੜ ਵਿੱਚੋਂ ਨੌਜਵਾਨ ਨੇ ਔਰਤ ਨੂੰ ਗੋਲੀਆਂ ਮਾਰ ਦਿੱਤੀਆਂ।

ਇਸੇ ਦੌਰਾਨ ਸਰੋਵਰ ਨੇੜੇ ਸ਼ਰਾਬ ਪੀਣ ’ਤੇ ਇਤਰਾਜ਼ ਜਤਾਉਣ ਵਾਲਾ ਸੇਵਾਦਾਰ ਵੀ ਜ਼ਖ਼ਮੀ ਹੋ ਗਿਆ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਨਿਰਮਲਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਅਰਬਨ ਐਸਟੇਟ ਦਾ ਵਸਨੀਕ ਹੈ।