Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ




ਪਟਿਆਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਬੈਰੀਅਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੁੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸੰਭੂ ਬੈਰੀਅਰ ’ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ ਅਤੇ ਗੋਲੀਆਂ, ਕਾਰਤੂਸਾਂ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
ਫੋਟੋ : ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕਰਦੇ ਹੋਏ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛਡੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਹੋਰ।
ਜਾਰੀ ਕਰਤਾ
ਕੰਵਰ ਸਿੰਘ ਬੇਦੀ (ਪਬਲੀਸਿਟੀ)
9814402428