Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਸ਼੍ਰੋਮਣੀ ਕਮੇਟੀ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰੇ–ਸਿੱਖ ਤਾਲਮੇਲ ਕਮੇਟੀ

ਸ਼੍ਰੋਮਣੀ ਕਮੇਟੀ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰੇ–ਸਿੱਖ ਤਾਲਮੇਲ ਕਮੇਟੀ

ਜਲੰਧਰ,(ਸੰਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਭਾਈ ਬਲਵੰਤ ਸਿੰਘ ਰਾਜੋਵਾਣਾ ਜੋ ਕਿ ਬੜੇ ਲੰਬੇ ਸਮੇਂ ਤੋਂ ਫਾਂਸੀ ਵਾਲੀ ਕੋਠੜੀ ਵਿੱਚ ਬੰਦ ਹਨ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੀ ਸਮੁੱਚੀ ਕੌਮ ਨੂੰ ਸਲਾਘਾ ਕਰਨੀ ਚਾਹੀਦੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ,ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ,ਵਿੱਕੀ ਸਿੰਘ ਖਾਲਸਾ,ਗੁਰਦੀਪ ਸਿੰਘ ਲੱਕੀ ਅਤੇ ਪਰਮਪ੍ਰੀਤ ਸਿੰਘ ਵਿਟੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰਨੇ ਚਾਹੀਦੇ ਹਨ ਜਿਨਾਂ ਵਿੱਚ ਭਾਈ ਜਗਤਾਰ ਸਿੰਘ ਹਵਾਰਾ,ਭਾਈ ਜਗਤਾਰ ਸਿੰਘ ਤਾਰੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਨਾਂ ਦੇ ਸਾਥੀ ਸ਼ਾਮਿਲ ਹਨ ਕਿਉਂਕਿ ਸਾਰੇ ਹੀ ਸਿੰਘ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕੁਰਬਾਨੀਆਂ ਦੇ ਕੇ ਜੇਲਾਂ ਅੰਦਰ ਬੰਦ ਹਨ ਇਹ ਸਿੱਖ ਕੌਮ ਦੇ ਹੀਰੇ ਹਨ ਅਤੇ ਸਿੱਖ ਕੌਮ ਬੇਸ਼ ਕੀਮਤੀ ਸਰਮਾਇਆ ਹਨ। ਕਿਸੇ ਵੀ ਜੇਲ ਵਿੱਚ ਬੰਦ ਸਿੰਘਾਂ ਨੂੰ ਇਹ ਮਹਿਸੂਸ ਨਹੀਂ ਹੋਣਾ ਚਾਹੀਦਾ ਕਿ ਕੌਮ ਉਹਨਾਂ ਦੀ ਰਿਹਾਈ ਲਈ ਗੰਭੀਰ ਨਹੀਂ ਹੈ ਉਕਤ ਆਗੂਆਂ ਨੇ ਕਿਹਾ ਕੀ ਪੰਜ ਸਿੰਘ ਸਾਹਿਬਾਨਾਂ ਨੂੰ ਇਹਨਾਂ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਦੀ ਅਗਵਾਈ ਕਰਦੇ ਹੋਇਆ ਵੱਡਾ ਸੰਘਰਸ਼ ਵਿਡਣਾ ਚਾਹੀਦਾ ਹੈ ਤਾਂ ਜੋ ਕੇਂਦਰ ਅਤੇ ਦਿੱਲੀ ਦੀ ਕੇਜਰੀਵਾਲ ਦੀ ਗੂੰਗੀ ਅਤੇ ਬੋਲੀ ਸਰਕਾਰ ਨੂੰ ਗੈਰੀ ਨੀਂਦ ਤੋਂ ਉਠਾਇਆ ਜਾ ਸਕੇ।ਸਮੁੱਚੀ ਸਿੱਖ ਕੌਮ ਇਸ ਵਕਤ ਪੰਜ ਸਿੰਘ ਸਾਹਿਬਾਨਾਂ ਦੀ ਅਗਵਾਈ ਦਾ ਇੰਤਜ਼ਾਰ ਕਰ ਰਹੀ ਹੈ ਸਮੁੱਚੀ ਕੌਮ ਸੰਘਰਸ਼ ਕਰਨ ਨੂੰ ਤਿਆਰ ਹੈ ਪਰ ਚੰਗੀ ਅਗਵਾਈ ਵਾਲਾ ਆਗੂ ਉਡੀਕ ਰਹੀ ਹੈ।ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਰਣਜੀਤ ਸਿੰਘ ਗੋਲਡੀ,ਤਜਿੰਦਰ ਸਿੰਘ ਸੰਤ ਨਗਰ,ਹਰਪ੍ਰੀਤ ਸਿੰਘ ਰੋਬਿਨ,ਜਤਿੰਦਰ ਸਿੰਘ ਕੋਹਲੀ,ਮਨਦੀਪ ਸਿੰਘ ਬੱਲੂ,ਪਲਵਿੰਦਰ ਸਿੰਘ ਬਾਬਾ,ਸਨੀ ਸਿੰਘ ਉਬਰਾਏ,ਅਮਨਦੀਪ ਸਿੰਘ ਬੱਗਾ,ਹਰਪਾਲ ਸਿੰਘ ਪਾਲੀ ਚੱਡਾ,ਮਨਵੀਰ ਸਿੰਘ ਸਤਨਾਮੀਆ,ਮਨਪ੍ਰੀਤ ਸਿੰਘ ਬਿੰਦਰਾ,ਜਸਵਿੰਦਰ ਸਿੰਘ,ਬੋਬੀ ਬੈਹਲ,ਹਰਨੇਕ ਸਿੰਘ ਨੇਕੀ ਹਾਜ਼ਰ ਸਨ।