Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਸਿਖਿਆ ਮੰਤਰੀ ਹਰਜੋਤ ਬੈਂਸ ਨੂੰ ਬਚਾਅ ਕਾਰਜਾਂ ਦੌਰਾਨ ਜ਼ਹਿਰੀਲੇ ਸੱਪ ਨੇ ਡੰਗਿਆ

ਸਿਖਿਆ ਮੰਤਰੀ ਹਰਜੋਤ ਬੈਂਸ ਨੂੰ ਬਚਾਅ ਕਾਰਜਾਂ ਦੌਰਾਨ ਜ਼ਹਿਰੀਲੇ ਸੱਪ ਨੇ ਡੰਗਿਆ

ਮੌਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ, ਇਸ ਦੀ ਜਾਣਕਾਰੀ ਖੁਦ ਸਿਖਿਆ ਮੰਤਰੀ ਨੇ ਟਵਿੱਟ ਰਾਹੀਂ ਦਿੱਤੀ ਹੈ। ਹਰਜੋਤ ਸਿੰਘ ਬੈਂਸ ਨੇ ਟਵਿਟ ਕੀਤਾ ਹੈ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।