Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਿੱਖਿਆ ਵਿਭਾਗ ਦੇ ਅਕਾਦਮਿਕ ਅਹੁਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬਜਾਇ ਸਿੱਖਿਆ ਵਿਭਾਗ ਦੇ ਕਾਡਰ ਵਿੱਚੋਂ ਭਰੇ ਜਾਣ:-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਜਲੰਧਰ,(ਸੰਜੇ ਸ਼ਰਮਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਰੂਰੀ ਗੂਗਲ ਮੀਟ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੰਗ ਕੀਤੀ ਕਿ ਸਿੱਖਿਆ ਵਿਭਾਗ ਦੇ ਅਕਾਦਮਿਕ ਅਹੁਦੇ ਪ੍ਸ਼ਾਸ਼ਨਿਕ ਅਧਿਕਾਰੀਆਂ ਦੀ ਬਜਾਇ ਅਧਿਆਪਕ ਕਾਡਰ ਵਿਚੋਂ ਭਰੇ ਜਾਣ। ਇਸ ਸਮੇਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ ਮਨੋਵਿਗਿਆਨਕ ਵਿਸ਼ਾ ਹੈ ਜਿਸਨੂੰ ਪਰਸ਼ਾਸ਼ਨਿਕ ਅਧਿਕਾਰੀ ਸਮਝ ਨਹੀਂ ਸਕਦੇ। ਇਸ ਸਮੇਂ ਸੂਬਾ ਸਕੱਤਰ ਗੁਰਬਿੰਦਰ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਆਦਿ ਆਗੂਆਂ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੇ ਨਾਮ ਤੇ ਹੋਂਦ ਵਿੱਚ ਆਈ ਬਦਲਾਅ ਦੀ ਸਰਕਾਰ ਪੰਜਾਬ ਵਿੱਚ ਸਿੱਖਿਆ ਦੇ ਅੱਤ ਸੰਵੇਦਨਸ਼ੀਲ ਤੇ ਮਨੋਵਿਗਿਆਨਕ ਵਿਸ਼ੇ ਨੂੰ ਸਮਝਣ ਵਿੱਚ ਨਾਕਾਮਯਾਬ ਹੈ ਤੇ ਪਰਸ਼ਾਸ਼ਨਿਕ ਅਧਿਕਾਰੀਆਂ ਰਾਂਹੀ ਇਸਦਾ ਬੁਰੀ ਤਰ੍ਹਾਂ ਭੋਗ ਪਾਉਣਾ ਚਾਹੁੰਦੀ ਹੈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਡਾਇਰੈਕਟਰ ਪੰਜਾਬ ਰਾਜ ਖੋਜ ਤੇ ਸਿਖਲਾਈ ਪ੍ਰੀਸ਼ਦ ( ਐਸਸੀਈਆਰਟੀ) ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਦੇ ਅਹੁਦਿਆਂ ਤੇ ਸਿਵਲ ਪ੍ਸ਼ਾਸ਼ਨਿਕ ਅਧਿਕਾਰੀਆਂ ਦੀ ਤੈਨਾਤੀ ਨੂੰ ਰੱਦ ਕੀਤਾ ਜਾਵੇ ਅਤੇ ਸਿੱਖਿਆ ਡਾਇਰੈਕਟਰਾਂ ਦੇ ਸਾਰੇ ਆਹੁਦੇ ਅਧਿਆਪਕ ਵਰਗ ਵਿਚੋਂ ਹੀ ਭਰੇ ਜਾਣ। ਇਸ ਸਮੇਂ ਕਰਨੈਲ ਫਿਲੌਰ, ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ