ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਪਠਾਨਕੋਟ ਦੇ ਦੌਰੇ ਦੌਰਾਨ ਰਾਜਪਾਲ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਅਜਿਹੀ ਲਪੇਟ ਵਿੱਚ ਹੈ ਕਿ ਸਕੂਲਾਂ ਤੋਂ ਲੈ ਕੇ ਜਨਰਲ ਸਟੋਰਾਂ ਤੱਕ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ। ਸਕੂਲੀ ਬੱਚੇ ਨਸ਼ੇ ਦੇ ਆਦੀ ਹੁੰਦੇ ਜਾ ਰਹੇ ਹਨ ਅਤੇ ਗੱਲ ਤਾਂ ਇਹ ਹੋ ਗਈ ਹੈ ਕਿ ਨਸ਼ੇ ਦੀ ਲੋੜ ਪੂਰੀ ਕਰਨ ਲਈ ਉਹ ਚੋਰੀਆਂ ਕਰਨ ਲੱਗ ਪਏ ਹਨ। ਨਸ਼ਿਆ ਨੂੰ ਰੋਕਣ ਲਈ @BhagwantMann ਜੀ ਦੀ ਸਰਕਾਰ ਹਰ ਤਰੀਕੇ ਨਾਲ ਸੂਬੇ ਵਿੱਚ ਸਖਤੀ ਕਰ ਰਹੀ ਹੈ,ਲੇਕਿਨ ਬਾਰਡਰ ਪਾਰ ਤੋ ਨਸ਼ਿਆ ਦੀ ਸਪਲਾਈ ਰੋਕਣ ਦੀ ਜੁੰਮੇਵਾਰ ਭਾਜਪਾ ਦੀ ਕੇਦਰ ਸਰਕਾਰ ਦੀ ਹੈ ਮਾਨਯੋਗ ਗਵਰਨਰ ਸਾਹਿਬ ਨੂੰ ਕੇਂਦਰ ਸਰਕਾਰ ਕੋਲ ਇਸ ਦੇ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ.ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦ ‘ਤੇ ਕਾਫੀ ਨਸ਼ਾ ਫੜਿਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਇਹ ਹਰ ਪਿੰਡ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਵਿਰੁੱਧ ਜਗਾਉਣ ਦੀ ਕੋਸ਼ਿਸ਼ ਕਰਨਾ ਮੇਰਾ ਫਰਜ਼ ਹੈ। ਰਾਜਪਾਲ ਨੇ ਇਹ ਵੀ ਕਿਹਾ ਕਿ ਨਸ਼ਿਆਂ ਨੂੰ ਹਰ ਪਿੰਡ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਦੂਜੇ ਪਾਸੇ ਰਾਜਪਾਲ ਦੇ ਇਸ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਹੈ ਕਿ ਸਰਹੱਦ ‘ਤੇ ਬੀ.ਐਸ.ਐਫ ਤਾਇਨਾਤ ਹੈ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਕੰਮ ਕਰਨ ਦੀ ਸੀਮਾ ਵਧਾ ਕੇ 50 ਕਿਲੋਮੀਟਰ ਕਰ ਦਿੱਤੀ ਹੈ, ਇਸ ਲਈ ਰਾਜਪਾਲ ਇਸ ਬਾਰੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ।
