Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਸਕੂਲੀ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ

ਸਿੱਖ ਤਾਲਮੇਲ ਕਮੇਟੀ ਵੱਲੋਂ ਸਕੂਲੀ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ

ਜਲੰਧਰ,(ਸੰਜੇ ਸ਼ਰਮਾ)-ਦਸੰਬਰ ਮਹੀਨੇ ਵਿੱਚ ਆਖਰੀ ਪੰਦੜਵਾੜੇ ਦੌਰਾਨ ਸਿੱਖ ਇਤਿਹਾਸ ਵਿੱਚ ਮਹਾਨ ਕੁਰਬਾਨੀਆਂ ਹੋਈਆਂ ਜਿਸ ਵਿੱਚ ਕਿਲਾ ਅਨੰਦਪੁਰ ਸਾਹਿਬ ਛੱਡਣ,ਦਸ਼ਮੇਸ਼ ਪਿਤਾ ਜੀ ਦਾ ਪਰਿਵਾਰ ਵਿਛੋੜਾ,ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ,ਮਾਤਾ ਗੁਜਰ ਕੌਰ ਜੀ ਦੀ ਕੁਰਬਾਨੀ ਅਤੇ ਮਹਾਨ ਗੁਰਸਿੱਖਾਂ ਦੀਆਂ ਕੁਰਬਾਨੀਆਂ ਇਸ ਸਾਰੇ ਵੈਰਾਗਮਈ ਵਰਤਾਰੇ ਨੂੰ ਸਿੱਖ ਤਾਲਮੇਲ ਕਮੇਟੀ ਨੇ ਜਲੰਧਰ ਸ਼ਹਿਰ ਦੇ ਸਮੁੱਚੇ ਸਕੂਲਾਂ ਵਿੱਚ ਪੜਾਉਣ ਲਈ ਅਤੇ ਬੱਚਿਆਂ ਨੂੰ ਦੱਸਣ ਲਈ ਬੇਨਤੀ ਕੀਤੀ ਸੀ ਕੁਝ ਸਕੂਲਾਂ ਨੇ ਕਮੇਟੀ ਮੈਂਬਰਾਂ ਨੂੰ ਬੇਨਤੀ ਕੀਤੀ ਸੀ ਤੁਸੀਂ ਖੁਦ ਵਿਦਵਾਨ ਲੋਕਾਂ ਨੂੰ ਲਿਆ ਕੇ ਸਾਡੇ ਸਕੂਲ ਦੇ ਬੱਚਿਆਂ ਨੂੰ ਲਾਸਾਨੀ ਕੁਰਬਾਨੀਆਂ ਬਾਰੇ ਦੱਸਿਆ ਜਾਵੇ ਇਸੇ ਕੜੀ ਵਿੱਚ ਅੱਜ ਪਾਰਵਤੀ.ਜੈਨ.ਕੌ.ਐਜੂਕੇਸ਼ਨ.ਸੀਨੀਅਰ.ਸੈਕਡਰੀ.ਸਕੂਲ ਵਿਜੇ ਨਗਰ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਤਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ,ਗੁਰਦੀਪ ਸਿੰਘ ਲੱਕੀ,ਹਰਪਾਲ ਸਿੰਘ ਪਾਲੀ ਚੱਡਾ,ਬੋਬੀ ਬਹਿਲ,ਵਿਕੀ ਸਿੰਘ ਖਾਲਸਾ ਪੰਥ ਦੇ ਮਹਾਨ ਵਿਦਵਾਨ ਭਾਈ ਮਨਦੀਪ ਸਿੰਘ ਨੂੰ ਨਾਲ ਲੈ ਕੇ ਸਵੇਰ ਦੀ ਪਰਾਥਨਾ ਸਭਾ ਵਿੱਚ ਸਕੂਲ ਦੇ ਪ੍ਰਿੰਸੀਪਲ ਸੁਧੀਰ ਸ਼ਰਮਾ ਗੁਰਜੀਤ ਸਿੰਘ ਅਤੇ ਵਿਕਾਸ ਸੇਠੀ ਨਾਲ ਪਹੁੰਚੇ ਜਿੱਥੇ ਸਕੂਲ ਦੇ ਪ੍ਰਿੰਸੀਪਲ ਨੇ ਕਮੇਟੀ ਮੈਂਬਰਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਾਈ ਮਨਦੀਪ ਸਿੰਘ ਨੂੰ ਵੈਰਾਗਮਈ ਇਤਿਹਾਸ ਬੱਚਿਆਂ ਨੂੰ ਦੱਸਣ ਦੀ ਬੇਨਤੀ ਕੀਤੀ ਜਿਸ ਤੇ ਭਾਈ ਮਨਦੀਪ ਸਿੰਘ ਕਿਲਾ ਅਨੰਦਪੁਰ ਸਾਹਿਬ ਛੱਡਣ ਦੇ ਕਾਰਨਾ ਤੋਂ ਲੈ ਕੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਲਾਸਾਨੀ ਸ਼ਹੀਦੀਆਂ ਬਾਰੇ ਜਾਣਕਾਰੀ ਦਿੱਤੀ ਸਕੂਲ ਦੇ ਪ੍ਰਿੰਸੀਪਲ ਸੁਧੀਸ਼ ਸ਼ਰਮਾ ਨੇ ਇਸ ਮੌਕੇ ਤੇ ਕਿਹਾ ਜਿਸ ਤਰ੍ਹਾਂ ਇਤਿਹਾਸ ਬੱਚਿਆਂ ਨੂੰ ਦੱਸਿਆ ਗਿਆ ਇਸ ਨਾਲ ਬੱਚਿਆਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੁੜਨ ਦਾ ਜਜ਼ਬਾ ਪੈਦਾ ਹੋਵੇਗਾ ਅਤੇ ਬੱਚਿਆਂ ਵਿੱਚ ਧਰਮ ਨਾਲ ਅਤੇ ਦੇਸ਼ ਨਾਲ ਪਿਆਰ ਦੀ ਭਾਵਨਾ ਪ੍ਰਗਟ ਹੋਵੇਗੀ ਉਹਨਾਂ ਨੇ ਸਮੁੱਚੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ।