Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸੀਬੀਆਈ ਵਲੋਂ ਦਿਲੀ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਦੇ ਖਿਲਾਫ਼ ਅਦਾਲਤ ਵਿੱਚ ਚਾਰਜਸੀਟ ਦਾ ਸਿੱਖ ਤਾਲਮੇਲ ਕਮੇਟੀ ਵਲੋਂ ਸਵਾਗਤ

ਜਲੰਧਰ,(ਸੰਜੇ ਸ਼ਰਮਾ)-ਲਗਭਗ 39 ਸਾਲ ਹੋ ਗਏ ਜਦੋਂ ਦਿੱਲੀ ਵਿੱਚ ਸਿੱਖਾਂ ਨੂੰ ਕੋਹ-ਕੋਹ ਕੇ ਮਾਰਿਆ ਗਿਆ ਸੀ,ਪਰ ਇਨ੍ਹਾਂ 39 ਸਾਲਾਂ ਬਾਅਦ ਵੀ 1984 ਦੇ ਦਿਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀ ਹੋਈਆਂ। ਪਰ ਅੱਜ ਸੀਬੀਆਈ ਵੱਲੋਂ ਦਿੱਲੀ ਵਿੱਚ ਸਿੱਖਾਂ ਦੇ ਕਾਤਲਾਂ ਵਿੱਚ ਸ਼ਾਮਲ ਜਗਦੀਸ਼ ਟਾਈਟਲਰ ਜੋ ਕਾਫੀ ਸਮੇ ਤੋ ਕਾਨੂੰਨ ਤੋਂ ਬਚਦਾ ਆ ਰਿਹਾ ਸੀ,ਉਸ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ,ਜਿਸ ਦਾ ਸਿੱਖ ਤਾਲਮੇਲ ਕਮੇਟੀ ਜੋਰਦਾਰ ਸਵਾਗਤ ਕਰਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਨਾਗੀ, ਵਿੱਕੀ ਸਿੰਘ ਖਾਲਸਾ,ਗੁਰਵਿੰਦਰ ਸਿੰਘ ਸਿੱਧੂ,ਪਲਵਿੰਦਰ ਸਿੰਘ ਬਾਬਾ,ਗੁਰਦੀਪ ਸਿੰਘ ਲਕੀ ਤੇ ਮਨਦੀਪ ਸਿੰਘ ਬਲੂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ। ਇਹ ਚਾਰਜਸੀਟ ਸਰਦਾਰ ਮਨਜੀਤ ਸਿੰਘ ਜੀਕੇ ਵੱਲੋਂ ਜਗਦੀਸ਼ ਟਾਈਟਲਰ ਦੇ ਕੀਤੇ ਸਟਿੰਗ ਆਪ੍ਰੇਸ਼ਨ ਦੇ ਅਧਾਰ ਤੇ ਹੋਈ ਹੈ,ਆਗੂਆਂ ਨੇ ਕਿਹਾ ਕਿ ਸਿੱਖ 39 ਸਾਲਾਂ ਤੋਂ ਇਨਸਾਫ਼ ਲਈ ਲੜ ਰਹੇ ਹਨ,ਪਰ ਅੱਜੇ ਵੀ ਇਨਸਾਫ਼ ਨਹੀਂ ਮਿਲਿਆ ਦੋਸ਼ੀ ਹਜੇ ਤਕ ਸਰੇਆਮ ਬਾਹਰ ਘੁਮ ਰਹੇ ਹਨ, ਪਰ ਅੱਜ ਦੀ ਸੀਬੀਆਈ ਦੀ ਕਾਰਵਾਈ ਨਾਲ ਸਿੱਖ ਕੌਮ ਵਿੱਚ ਫਿਰ ਤੋਂ ਆਸ ਦੀ ਕਿਰਨ ਜਾਗੀ ਹੈ,ਅਸੀਂ ਕੇਂਦਰ ਸਰਕਾਰ ਤੇ ਉਹ ਰਾਜ ਸਰਕਾਰਾਂ ਜਿੱਥੇ ਜਿਥੇ 84 ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਓਥੇ ਦੇ ਬਾਹਰ ਘੁਮ ਰਹੇ ਦੋਸ਼ੀਅ ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਅਤੇ ਜਗਦੀਸ਼ ਟਾਈਟਲਰ ਨੂੰ ਤੁਰੰਤ ਜੇਲ ਅੰਦਰ ਭੇਜਿਆ ਜਾਵੇ ਤਾਂ ਜੋ ਉਹ ਗਵਾਹਾ ਨੂੰ ਭਰਮਾਂ ਨਾ ਸਕੇ।ਇਸ ਮੋਕੇ ਤੇਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਾਰਾਏ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,,ਲਖਬੀਰ ਸਿੰਘ ਲਕੀ,ਮਨਮਿੰਦਰ ਸਿੰਘ ਭਾਟੀਆ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।