Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸੋਨੇ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

5 ਦਿਨਾਂ ‘ਚ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਆਈ ਹੈ। ਜਿੱਥੇ ਭਾਰਤੀ ਵਾਇਦਾ ਬਾਜ਼ਾਰ ‘ਚ ਸੋਨਾ 650 ਰੁਪਏ ਤੋਂ ਜ਼ਿਆਦਾ ਸਸਤਾ ਹੋ ਗਿਆ ਹੈ, ਉਥੇ ਹੀ ਚਾਂਦੀ ਦੀ ਕੀਮਤ ‘ਚ 3200 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕੁਝ ਅਜਿਹਾ ਹੀ ਹਾਲ ਦੁਨੀਆ ਦੇ ਬਾਕੀ ਬਾਜ਼ਾਰਾਂ ‘ਚ ਦੇਖਣ ਨੂੰ ਮਿਲਿਆ ਹੈ। ਜੇਕਰ ਮਾਹਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ‘ਚ ਦੋਵਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ। ਦਰਅਸਲ, ਡਾਲਰ ਇੰਡੈਕਸ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਇਸ ਗਿਰਾਵਟ ਕਾਰਨ ਬੁੱਧਵਾਰ ਨੂੰ ਚਾਂਦੀ ਦੀ ਕੀਮਤ 73,000 ਰੁਪਏ ਦੇ ਹੇਠਾਂ ਬੰਦ ਹੋਈ। ਜਦਕਿ ਸੋਨੇ ਦੀ ਕੀਮਤ 59,500 ਰੁਪਏ ਤੋਂ ਹੇਠਾਂ ਕਾਰੋਬਾਰ ਕਰ ਰਹੀ ਹੈ।ਭਾਰਤ ਦੇ ਵਾਇਦਾ ਬਾਜ਼ਾਰ ਵਿੱਚ ਪਿਛਲੇ ਪੰਜ ਦਿਨਾਂ ਵਿੱਚ ਸੋਨੇ ਦੀ ਕੀਮਤ ਵਿੱਚ ਵੱਡੀ ਗਿਰਾਵਟ ਆਈ ਹੈ। ਅੰਕੜਿਆਂ ਮੁਤਾਬਕ 27 ਜੁਲਾਈ ਨੂੰ ਸੋਨੇ ਦੀ ਕੀਮਤ 60139 ਰੁਪਏ ਪ੍ਰਤੀ ਦਸ ਗ੍ਰਾਮ ਦੇ ਨਾਲ ਦਿਨ ਦੇ ਸਭ ਤੋਂ ਉੱਚੇ ਪੱਧਰ ‘ਤੇ ਸੀ। ਜਦਕਿ 2 ਅਗਸਤ ਨੂੰ ਸੋਨੇ ਦੀ ਕੀਮਤ 59,471 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਬੰਦ ਹੋਈ ਸੀ। ਇਸ ਦਾ ਮਤਲਬ ਹੈ ਕਿ ਇਸ ਦੌਰਾਨ ਸੋਨੇ ਦੀ ਕੀਮਤ 668 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਬੰਦ ਹੋਈ।