Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਜਲੰਧਰ, 21 ਨਵੰਬਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਕਪੂਰਥਲਾ ਤੋਂ ਕਰਤਾਰਪੁਰ ਹੁੰਦੇ ਹੋਏ ਜਲੰਧਰ ਪਹੁੰਚਿਆ। ਕਰਤਾਰਪੁਰ ਦੇ ਪਿੰਡ ਪੱਤੜ ਕਲਾਂ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ, ਐਸ. ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਸਮੇਤ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੁੰਦਿਆਂ ਨਗਰ ਕੀਰਤਨ ਦਾ ਸਤਿਕਾਰ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ।ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਹੱਕਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਹਨ।