Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਸ੍ਰੀ ਹੇਮਕੁੰਟ ਸਾਹਿਬ ‘ਚ ਟੁੱਟਿਆ ਗਲੇਸ਼ੀਅਰ ਮਹਿਲਾ ਸ਼ਰਧਾਲੂ ਦੀ ਮੌਤ

ਸ੍ਰੀ ਹੇਮਕੁੰਟ ਸਾਹਿਬ ਤੋਂ ਇੱਕ ਬੜੀ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਇੱਕ ਔਰਤ ਦੀ ਗਲੇਸ਼ੀਅਰ ਦੇ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਗਲੇਸ਼ੀਅਰ ਦੇ ਡਿੱਗਣ ਕਾਰਨ ਯਾਤਰਾ ‘ਤੇ ਆਈ ਔਰਤ ਬਰਫ਼ ਹੇਠਾਂ ਦੱਬ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਹਾਲਾਂਕਿ ITBP, SDRF, NDRF ਦੀਆਂ ਟੀਮਾਂ ਨੇ ਗਲੇਸ਼ੀਅਰ ਹੇਠਾਂ ਫਸੇ ਪੰਜ ਲੋਕਾਂ ਨੂੰ ਸੁਰੱਖਿਅਤ ਬਾਹਰ ਵੀ ਕੱਢ ਲਿਆ ਪਰ ਇਸ ਔਰਤ ਨੂੰ ਬਚਾਇਆ ਨਹੀਂ ਜਾ ਸਕਿਆ।ਦੱਸਦੇਈਏ ਕਿ ਭਾਰੀ ਬਰਫ਼ਬਾਰੀ ਕਾਰਨ ਕੁੱਝ ਦੇਰ ਲਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਰੋਕਣਾ ਵੀ ਪਿਆ ਹੈ।

ਜ਼ਿਕਰਯੋਗ ਹੈ ਕਿ ਹਰ ਸਾਲ ਲੱਖਾਂ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਜਾਂਦੇ ਨੇ ਅਤੇ ਇਸ ਯਾਤਰਾ ਨੂੰ ਕਾਫੀ ਮੁਸ਼ਕਲ ਵੀ ਮੰਨਿਆ ਜਾਂਦਾ ਹੈ। ਪਿਛਲੇ ਕੁਝ ਦਿਨਾਂ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੇ ਨੇੜੇ ਭਾਰੀ ਬਰਫ਼ਬਾਰੀ ਤੇ ਬਾਰਿਸ਼ ਹੋਣ ਕਾਰਨ ਯਾਤਰਾ ਰੋਕੀ ਵੀ ਗਈ।ਐਤਵਾਰ ਨੂੰ ਹੇਮਕੁੰਟ ਸਾਹਿਬ ਪੈਦਲ ਮਾਰਗ ‘ਤੇ ਅਟਲਕੁੜੀ ਨੇੜੇ ਗਲੇਸ਼ੀਅਰ ਟੁੱਟਣ ਕਾਰਨ ਇਕ ਔਰਤ ਬਰਫ ਹੇਠਾਂ ਦੱਬ ਗਈ। ਸੋਮਵਾਰ ਸਵੇਰੇ itbp, sdrf, ndrf ਦੀ ਟੀਮ ਨੇ ਤਲਾਸ਼ੀ ਆਪ੍ਰੇਸ਼ਨ ਚਲਾ ਕੇ ਮ੍ਰਿਤਕ ਔਰਤ ਦੀ ਲਾਸ਼ ਬਰਾਮਦ ਕੀਤੀ। ਇਸ ਤੋਂ ਪਹਿਲਾਂ ਐਤਵਾਰ ਨੂੰ 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।