Business Khas

Latest news
ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ
You are currently viewing ਹਰਿਆਣਾ ਦੇ ਨੂਹ ‘ਚ ਧਾਰਾ 144 ਲਾਗੂ

ਹਰਿਆਣਾ ਦੇ ਨੂਹ ‘ਚ ਧਾਰਾ 144 ਲਾਗੂ

ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਕੱਢੀ ਗਈ ਯਾਤਰਾ ਦੌਰਾਨ ਪਥਰਾਅ ਅਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਤਣਾਅ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਇਸ ਹਿੰਸਾ ਵਿੱਚ ਦੋ ਹੋਮਗਾਰਡ ਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।ਪੁਲਿਸ ਮਾਮਲੇ ਨੂੰ ਸ਼ਾਂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੇ ਨੂਹ ‘ਚ ਕਰਫਿਊ ਲਗਾ ਦਿੱਤਾ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ, ਪਲਵਲ ਅਤੇ ਫਰੀਦਾਬਾਦ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਨੂਹ ਅਤੇ ਫਰੀਦਾਬਾਦ ‘ਚ ਇੰਟਰਨੈੱਟ ਸੇਵਾ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਫਰੀਦਾਬਾਦ, ਗੁਰੂਗ੍ਰਾਮ ਅਤੇ ਪਲਵਲ ਦੇ ਸਾਰੇ ਸਕੂਲਾਂ ਅਤੇ ਕਾਲਜਾਂ ‘ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਫਰੀਦਾਬਾਦ ਵਿੱਚ ਵੀ 2 ਅਗਸਤ ਤੱਕ ਇੰਟਰਨੈੱਟ ਬੰਦ ਹੈ।ਨੂਹ ਜ਼ਿਲ੍ਹੇ ਵਿਚ ਵਿਸ਼ਵ ਹਿੰਦੂ ਪਰਿਸ਼ਦ ਦੀ ਯਾਤਰਾ ਨੂੰ ਰੋਕਣ ’ਤੇ ਦੋ ਸਮੂਹਾਂ ਵਿੱਚ ਪੱਥਰਬਾਜ਼ੀ ਹੋਈ। ਇਸ ਦੌਰਾਨ ਭੀੜ ਨੇ ਕਾਰਾਂ ਨੂੰ ਅੱਗ ਲਗਾ ਦਿੱਤੀ। ਹਿੰਸਕ ਘਟਨਾ ਦੌਰਾਨ ਇੱਕ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਅੱਠ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।