Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਹੁਸ਼ਿਆਰਪੁਰ ਜ਼ਿਲ੍ਹੇ ‘ਚ ਟਰੱਕ ਦੀ ਲਪੇਟ ’ਚ ਆਉਣ ਨਾਲ 7 ਸ਼ਰਧਾਲੂਆਂ ਦੀ ਮੌਤ

ਦੇਰ ਰਾਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਕਰੀਬ ਡੇਢ ਵਜੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਟਰੱਕ ਦੀ ਲਪੇਟ ’ਚ ਆਉਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਚਰਨ ਚੋਹ ਗੰਗਾ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਗੁਰੂ ਰਵਿਦਾਸ ਦੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲ ਦਿੱਤਾ।
ਜਾਣਕਾਰੀ ਅਨੁਸਾਰ ਵਿਸਾਖੀ ਮੌਕੇ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੈਦਲ ਚਰਨਛੋਹ ਗੰਗਾ ਦੇ ਦਰਸ਼ਨਾਂ ਲਈ ਜਾ ਰਹੀ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ। 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 13 ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ ਜਿੱਥੇ ਤਿੰਨ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ। ਪੰਜ ਗੰਭੀਰ ਜ਼ਖ਼ਮੀਆਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।