Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਅਗਲੇ ਚਾਰ ਤੋਂ ਪੰਜ ਦਿਨ ਭਾਰੀ ਬਾਰਸ਼ ਦੀ ਚਿਤਾਵਨੀ…

ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ, ਗੜੇਮਾਰੀ ਅਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਕਰਦੇ ਹੋਏ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਇੱਕ ਮੌਸਮ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦੇ ਅਨੁਸਾਰ ਦੱਖਣ-ਪੂਰਬੀ ਅਰਬ ਸਾਗਰ ਅਤੇ ਨਾਲ ਲੱਗਦੇ ਮਾਲਦੀਵ ਖੇਤਰ ਵਿੱਚ ਚੱਕਰਵਾਤੀ ਸਰਕੂਲੇਸ਼ਨ ਆਉਣ ਨਾਲ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਕੇਰਲ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਲਕਸ਼ਦੀਪ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।ਆਈਐਮਡੀ ਨੇ ਇਹ ਵੀ ਕਿਹਾ ਕਿ ਦੋ ਤਾਜ਼ਾ, ਕਮਜ਼ੋਰ ਪੱਛਮੀ ਗੜਬੜੀਆਂ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨਗੀਆਂ, ਜਿਸ ਨਾਲ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਜਾਂ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ।ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਐੱਨਸੀਆਰ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਅਗਲੇ ਕੁਝ ਦਿਨਾਂ ‘ਚ ਠੰਡ ਵਧਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਇੱਕ ਅਪਡੇਟ ਵੀ ਸਾਹਮਣੇ ਆਈ ਹੈ। ਅਗਲੇ ਦੋ-ਤਿੰਨ ਦਿਨਾਂ ਵਿੱਚ ਦਿੱਲੀ-ਐਨਸੀਆਰ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਧੁੰਦ ਦਾ ਅਸਰ ਵੀ ਦਿਖਣਾ ਸ਼ੁਰੂ ਹੋ ਜਾਵੇਗਾ। ਆਈਐਮਡੀ ਦੇ ਅਨੁਸਾਰ ਸੋਮਵਾਰ 11 ਦਸੰਬਰ ਤੋਂ ਘੱਟੋ-ਘੱਟ ਤਾਪਮਾਨ ਵਿੱਚ ਕਮੀ ਆਵੇਗੀ।