Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਗਲੇ ਦਿਨਾਂ ‘ਚ ਭਾਰੀ ਬਾਰਸ਼ ਦਾ ਅਲਰਟ

ਦਿੱਲੀ-ਐੱਨਸੀਆਰ ‘ਚ ਅੱਜ ਵੀ ਹਲਕੀ ਬਾਰਿਸ਼ ਅਤੇ ਬੁੰਦਾਬਾਂਦੀ ਦੇ ਨਾਲ ਆਮ ਤੌਰ ਉਤੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਅੱਜ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਜਦਕਿ ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਉਧਰ, ਇੱਕ ਹਫ਼ਤੇ ਦੀ ਦੇਰੀ ਤੋਂ ਬਾਅਦ ਮਾਨਸੂਨ ਕੇਰਲ ਪਹੁੰਚ ਗਿਆ ਹੈ। ਮਾਨਸੂਨ ਕੁਝ ਘੰਟਿਆਂ ‘ਚ ਕਰਨਾਟਕ ਅਤੇ ਤਾਮਿਲਨਾਡੂ ਪਹੁੰਚ ਜਾਵੇਗਾ। ਮੌਸਮ ਵਿਭਾਗ (IMD) ਦੇ ਸੀਨੀਅਰ ਵਿਗਿਆਨੀ ਆਰ ਕੇ ਜੇਨਾਮਣੀ ਨੇ ਦੱਸਿਆ ਕਿ ਜੇਕਰ ਹਵਾ ਦੀ ਰਫ਼ਤਾਰ ਅਤੇ ਹਾਲਾਤ ਸਹੀ ਰਹੇ ਤਾਂ ਇਹ ਦੱਖਣ ਤੋਂ ਉੱਤਰ ਵੱਲ ਬਹੁਤ ਤੇਜ਼ੀ ਨਾਲ ਵਧੇਗਾ। ਵਿਭਾਗ ਮੁਤਾਬਕ ਮਾਨਸੂਨ ਫਿਲਹਾਲ ਬਿਨਾ ਰੁਕਾਵਟ ਉਤਰ ਵੱਲ ਵਧ ਰਿਹਾ ਹੈ।ਆਈਐਮਡੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਨੇ ਪੂਰੇ ਲਕਸ਼ਦੀਪ, ਕੇਰਲ ਦੇ ਜ਼ਿਆਦਾਤਰ ਹਿੱਸਿਆਂ, ਦੱਖਣੀ ਤਾਮਿਲਨਾਡੂ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕੀਤਾ ਹੈ। ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਦੇ ਤੇਜ਼ੀ ਨਾਲ ਵਧਣ ਦੀ ਉਮੀਦ ਹੈ।

ਉਮੀਦ ਕੀਤੀ ਜਾ ਰਹੀ ਹੈ ਕਿ ਅਗਲੇ 5 ਤੋਂ 6 ਦਿਨਾਂ ਵਿਚ ਇਹ ਪੰਜਾਬ, ਹਰਿਆਣਾ ਤੇ ਨਾਲ ਲੱਗਦੇ ਸੁੂਬਿਆਂ ਵਿਚ ਪਹੁੰਚ ਜਾਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਦੇਰੀ ਨਾਲ ਆਉਣ ਦੇ ਬਾਵਜੂਦ ਇਸ ਵਾਰ ਬਾਰਸ਼ ਉਤੇ ਕੋਈ ਬਾਹਲਾ ਅਸਰ ਨਹੀਂ ਪਵੇਗਾ।