Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਅਜਨਾਲਾ ਜਾਣ ਤੋਂ ਰੋਕਣ ਲਈ ਸਿੱਖ ਤਾਲਮੇਲ ਕਮੇਟੀ ਦੇ ਆਗੂ ਘਰ ਵਿਚ ਨਜ਼ਰਬੰਦ

ਜਲੰਧਰ, (ਸੰਜੇ ਸ਼ਰਮਾ)-ਵਾਰਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪੁਲਿਸ ਥਾਣੇ ਦੇ ਬਾਹਰ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ ਉਸ ਸਬੰਧੀ ਵਿਚਾਰ ਕਰਨ ਲਈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਹਰਪਾਲ ਸਿੰਘ ਚੱਢਾ ਦੇ ਯੂ ਕਲੋਨੀ ਘਰ ਵਿਚ ਸਵੇਰੇ 8 ਵਜੇ ਇਕੱਠੇ ਹੋਏ ਸਨ ਜਿਸ ਦੀ ਜਾਣਕਾਰੀ ਕਿਸੇ ਤਰੀਕੇ ਪੁਲਸ ਨੂੰ ਲੱਗ ਗਈ ਜਿਸ ਤੇ ਏਸੀਪੀ ਪ੍ਰੇਮ ਕੁਮਾਰ ਐਸ ਐਚ ਓ ਨੰਬਰ-6 ਸੁਖਦੇਵ ਸਿੰਘ ਬਸਤੀ ਬਾਵਾ ਖੇਲ ਐਸ ਐਚ ਓ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਜਿਸ ਵਿੱਚ ਮਹਿਲਾ ਪੁਲਿਸ ਦੇ ਮੁਲਾਜ਼ਮ ਵੀ ਸ਼ਾਮਲ ਸਨ ਨੇ ਹਰਪਾਲ ਸਿੰਘ ਚੱਢਾ ਦੇ ਘਰ ਵਿੱਚ ਹੀ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਇਹ ਨਜ਼ਰਬੰਦੀ ਦੀ ਦੁਪਹਿਰ 3 ਵਜੇ ਤੱਕ ਰਹੀ ਉਸ ਉਪਰੰਤ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਇਸ ਸਬੰਧੀ ਜਦੋਂ ਸੰਗਤਾਂ ਨੂੰ ਪਤਾ ਲੱਗਾ ਤਾਂ ਉਹ ਵੱਡੀ ਗਿਣਤੀ ਵਿਚ ਪਹੁੰਚੀਆਂ ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਦੇ ਹਾਂ ਇਹ ਲੋਕਤੰਤਰ ਦਾ ਹਿੱਸਾ ਹੈ ਕੀ ਸਿੱਖ ਰੋਸ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ ਕਿ ਅੰਮ੍ਰਿਤ ਸੰਚਾਰ ਕਰਨਾ ਗਲਤ ਹੈ ਕਿ ਨਸ਼ਾ ਛੁਡਾਉਣ ਦੀ ਗੱਲ ਕਰਨੀ ਗਲਤ ਹੈ ਸਰਕਾਰ ਜਾਣ-ਬੁੱਝ ਕੇ ਮਾਹੌਲ ਖਰਾਬ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਚਾਹੁੰਦੀ ਹੈ ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਤਕਰੀਬਨ ਤਿੰਨ ਵਜੇ ਸਮੁੱਚੀ ਪੁਲਸ ਘਰ ਦਾ ਘਿਰਾਓ ਖਤਮ ਕਰ ਕੇ ਵਾਪਸ ਚਲੀ ਗਈ