Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਅਮਰੀਕਾ ਦੇ ਵਰਜੀਨੀਆ ‘ਚ 6 ਸਾਲਾ ਵਿਦਿਆਰਥੀ ਨੇ ਅਧਿਆਪਕ ਨੂੰ ਮਾਰੀ ਗੋਲੀ

ਅਮਰੀਕਾ ਦੇ ਵਰਜੀਨੀਆ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ 6 ਸਾਲਾ ਵਿਦਿਆਰਥੀ ਨੇ ਆਪਣੀ ਜਮਾਤ ਵਿੱਚ ਗੋਲੀਬਾਰੀ ਕੀਤੀ।

ਮਿਲੀ ਜਾਣਕਾਰੀ ਮੁਤਾਬਕ 6 ਸਾਲਾ ਵਿਦਿਆਰਥੀ ਨੇ ਅਧਿਆਪਕ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੇ ਆਪਣੀ ਜਮਾਤ ਵਿੱਚ ਗੋਲੀ ਚਲਾਈ ਜਿਸ ਕਰਕੇ ਉਹ ਗੋਲੀ ਕਲਾਸ ‘ਚ ਪੜ੍ਹਾਅ ਰਹੀ ਅਧਿਆਪਕਾ ਨੂੰ ਲੱਗੀ ਅਤੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਈ।

ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਇਹ ਮਾਮਲਾ ਵਰਜੀਨੀਆ ਦੇ ਰਿਚਨੇਕ ਐਲੀਮੈਂਟਰੀ ਸਕੂਲ ਦਾ ਹੈ। ਗਨੀਮਤ ਰਹੀ ਕਿ ਗੋਲੀਬਾਰੀ ‘ਚ ਕਿਸੇ ਹੋਰ ਵਿਦਿਆਰਥੀ ਜ਼ਖਮੀ ਨਹੀਂ ਹੋਇਆ।

ਇਸ ਦੌਰਾਨ ਸਥਾਨਕ ਪੁਲਿਸ ਮੁਖੀ ਸਟੀਵ ਡਰਿਊ ਨੇ ਕਿਹਾ ਕਿ ਗੋਲੀ ਚਲਾਉਣ ਵਾਲਾ ਬੱਚਾ ਸਿਰਫ਼ 6 ਸਾਲ ਦਾ ਸੀ ਅਤੇ ਪੁਲਿਸ ਵੱਲੋਂ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਪੀੜਤਾ ਅਧਿਆਪਕਾ ਦੀ ਉਮਰ 30 ਸਾਲ ਹੈ ਅਤੇ ਗੋਲੀ ਲੱਗਣ ਕਰਕੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫ਼ਿਲਹਾਲ ਪੀੜਤਾ ਅਧਿਆਪਕਾ ਜੇਰੇ ਇਲਾਜ ਹਨ। ਦੱਸ ਦਈਏ ਕਿ ਪੁਲਿਸ ਨੇ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਸੀ ਅਤੇ ਪੁਲਿਸ ਇਸ ਮਾਮਲੇ ਦੇ ਪਿੱਛੇ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਹਿਰ ਦੇ ਸਕੂਲਾਂ ਦੇ ਸੁਪਰਡੈਂਟ ਦਾ ਕਹਿਣਾ ਹੈ ਕਿ ਉਹ ਹੈਰਾਨ ਅਤੇ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚਿਆਂ ਅਤੇ ਨੌਜਵਾਨਾਂ ਲਈ ਬੰਦੂਕਾਂ ਉਪਲਬਧ ਨਾ ਹੋਣ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਮਈ ਦੇ ਮਹੀਨੇ ਵਿੱਚ ਇੱਕ 18 ਸਾਲਾ ਬੰਦੂਕਧਾਰੀ ਨੇ ਟੈਕਸਾਸ ਵਿੱਚ 19 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਹੱਤਿਆ ਕਰ ਦਿੱਤੀ ਸੀ। ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ‘ਚ 2022 ਵਿੱਚ ਗੋਲੀਬਾਰੀ ਕਰਕੇ ਤਕਰੀਬਨ 44 ਹਜ਼ਾਰ ਲੋਕਾਂ ਦੀ ਮੌਤਾਂ ਹੋ ਚੁੱਕੀਆਂ ਹਨ।