Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਅੰਬਾਲਾ ਪ੍ਰਸ਼ਾਸਨ ਨੇ ਬਾਰਡਰ ਖੋਲ੍ਹੇ, 23 ਦਿਨਾਂ ਬਾਅਦ ਅੰਬਾਲਾ-ਚੰਡੀਗੜ੍ਹ NH ‘ਤੇ ਆਵਾਜਾਈ ਸ਼ੁਰੂ

ਅੰਬਾਲਾ ਪ੍ਰਸ਼ਾਸਨ ਨੇ ਬਾਰਡਰ ਖੋਲ੍ਹੇ, 23 ਦਿਨਾਂ ਬਾਅਦ ਅੰਬਾਲਾ-ਚੰਡੀਗੜ੍ਹ NH ‘ਤੇ ਆਵਾਜਾਈ ਸ਼ੁਰੂ

ਅੰਬਾਲਾ ਪ੍ਰਸ਼ਾਸਨ ਨੇ ਦੇਰ ਰਾਤ ਅੰਬਾਲਾ-ਚੰਡੀਗੜ੍ਹ ਹਾਈਵੇਅ ਦੇ ਦੋਵੇਂ ਪਾਸੇ ਸਿੰਗਲ ਲੇਨ ਖੋਲ੍ਹ ਦਿੱਤੀ ਹੈ। ਦੇਰ ਰਾਤ ਤੱਕ ਇੱਥੋਂ ਆਵਾਜਾਈ ਸ਼ੁਰੂ ਹੋ ਗਈ।ਅੰਬਾਲਾ ਪੁਲਿਸ ਨੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਇਹ ਰਸਤਾ ਖੋਲ੍ਹ ਦਿੱਤਾ ਹੈ। ਹੁਣ ਲੋਕਾਂ ਨੂੰ ਰਾਹਤ ਮਿਲੀ ਹੈ। ਦੱਸਣਯੋਗ ਹੈ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਪੰਜਾਬ ਤੋਂ ਆਉਣ ਵਾਲੇ ਸਾਰੇ ਰਸਤੇ ਸੀਲ ਕਰ ਦਿੱਤੇ ਸਨ।ਪੁਲਿਸ ਨੇ 13 ਫਰਵਰੀ ਤੋਂ ਪੰਜਾਬ ਤੋਂ ਆਉਣ ਵਾਲੇ ਦੋ ਰੂਟ ਅੰਮ੍ਰਿਤਸਰ-ਦਿੱਲੀ ਰੂਟ ਅਤੇ ਚੰਡੀਗੜ੍ਹ-ਦਿੱਲੀ ਰੂਟ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ। ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੰਭੂ ਟੋਲ ਪਲਾਜ਼ਾ ਤੋਂ ਅੰਮ੍ਰਿਤਸਰ-ਦਿੱਲੀ ਹਾਈਵੇਅ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ, ਜਦਕਿ ਦੂਜਾ ਅੰਬਾਲਾ-ਚੰਡੀਗੜ੍ਹ ਮਾਰਗ ਬੰਦ ਰਿਹਾ।ਪੰਜਾਬ ਤੋਂ ਆਉਣ ਵਾਲੇ ਸਾਰੇ ਰਸਤੇ ਪਿਛਲੇ 20 ਦਿਨਾਂ ਤੋਂ ਵੀ ਵੱਧ ਸਮੇਂ ਤੋਂ ਬੰਦ ਹਨ। ਇਨ੍ਹਾਂ ਸਾਰੀਆਂ ਸਰਹੱਦਾਂ ‘ਤੇ ਹਰ ਸਮੇਂ ਭਾਰੀ ਪੁਲਿਸ ਫੋਰਸ ਮੌਜੂਦ ਰਹਿੰਦੀ ਹੈ। ਕਿਉਂਕਿ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਪਰ ਹੁਣ ਕਿਸਾਨ ਟਰੈਕਟਰ-ਟਰਾਲੀ ਰਾਹੀਂ ਦਿੱਲੀ ਨਹੀਂ ਜਾਣਗੇ, ਸਗੋਂ ਬੱਸ, ਰੇਲ ਜਾਂ ਹੋਰ ਸਾਧਨਾਂ ਰਾਹੀਂ ਜਾਣਗੇ।ਇਸ ਸਬੰਧੀ ਜਿੱਥੇ ਪ੍ਰਸ਼ਾਸਨ ਨੇ ਪਹਿਲਾਂ ਕੁਰੂਕਸ਼ੇਤਰ ਦੇ ਸ਼ਾਹਬਾਦ ਨੇੜੇ ਲੱਗੇ ਬੈਰੀਅਰ ਨੂੰ ਹਟਾਇਆ, ਉਥੇ ਹੁਣ ਅੰਬਾਲਾ-ਚੰਡੀਗੜ੍ਹ ਸੜਕ ਨੂੰ ਦੋਵੇਂ ਪਾਸੇ ਤੋਂ ਸਿੰਗਲ ਲਾਈਨ ਬਣਾ ਕੇ ਖੋਲ੍ਹ ਦਿੱਤਾ ਗਿਆ ਹੈ।