Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਅੰਮ੍ਰਿਤਪਾਲ ਸਿੰਘ ਨੂੰ ਅੱਤਵਾਦੀ ਐਲਾਨਿਆ ਜਾਵੇ, SC ਦੇ ਵਕੀਲ ਨੇ ਗ੍ਰਹਿ ਮੰਤਰਾਲੇ ਨੂੰ ਕੀਤੀ ਸ਼ਿਕਾਇਤ

‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ ਅਤੇ ਹੁਣ ਉਸਨੂੰ ਅੱਤਵਾਦੀ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜ਼ਿੰਦਲ ਵੱਲੋਂ ਗ੍ਰਹਿ ਮੰਤਰਾਲੇ ਅਤੇ NIA ਨੂੰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਤਵਾਦੀ ਐਲਾਨਿਆ ਜਾਵੇ।

ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਭਾਰਤ ਵਿਰੁੱਧ ਜੰਗ ਛੇੜਨ, ਲੋਕਾਂ ਨੂੰ ਭੜਕਾਉਣ ਅਤੇ ਦੇਸ਼ ਦੇ ਖਿਲਾਫ ਸਾਜ਼ਿਸ਼ ਰਚਣ ਲਈ ਯੂ.ਏ.ਪੀ.ਏ ਐਕਟ ਦੇ ਤਹਿਤ ਅੱਤਵਾਦੀ ਐਲਾਨਿਆ ਜਾਵੇ। ਦੱਸ ਦਈਏ ਕਿ ਅਜਨਾਲਾ ਕਾਂਡ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਸ ਦਾ ਪਾਸਪੋਰਟ ਜ਼ਬਤ ਕਰ ਕੇ ਉਸ ਨੂੰ ਪੰਜਾਬ ‘ਚੋਂ ਭੇਜਣ ਦੀ ਮੰਗ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਭਾਰਤੀ ਨਾਗਰਿਕਤਾ ਤੇ ਆਪਣੇ ਪਾਸਪੋਰਟ ਨੂੰ ਲੈ ਕੇ ਇੱਕ ਵੱਡੀ ਗੱਲ ਕੀਤੀ ਸੀ। ਉਸਨੇ ਕਿਹਾ ਸੀ ਕਿ ਉਹ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਨਹੀਂ ਸਮਝਦਾ।

ਉਸਨੇ ਕਿਹਾ ਸੀ, “ਮੈਂ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਨਹੀਂ ਮੰਨਦਾ। ਮੇਰੇ ਕੋਲ ਸਿਰਫ਼ ਇੱਕ ਪਾਸਪੋਰਟ ਹੈ, ਜੋ ਮੈਨੂੰ ਭਾਰਤੀ ਨਹੀਂ ਬਣਾਉਂਦਾ। ਇਹ ਇੱਕ ਯਾਤਰਾ ਲਈ ਦਸਤਾਵੇਜ਼ ਹੈ।” ਅਮ੍ਰਿਤਪਾਲ ਦੇ ਇਸ ਬਿਆਨ ਤੋਂ ਬਾਅਦ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਗਈਆਂ ਸਨ ਜਿੱਥੇ ਲੋਕਾਂ ਦਾ ਕਹਿਣਾ ਸੀ ਕਿ ਜੇਕਰ ਉਹ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਨਹੀਂ ਮੰਨਦਾ ਤਾਂ ਉਹ ਭਾਰਤ ਛੱਡ ਕੇ ਕਿਉਂ ਨਹੀਂ ਚਲਾ ਜਾਂਦਾ ਤੇ ਕਿਉਂ ਦੇਸ਼ ਵਿੱਚ ਲੋਕਾਂ ਨੂੰ ਭੜਕਾ ਰਿਹਾ ਹੈ।

ਇਨ੍ਹਾਂ ਹੀ ਨਹੀਂ ਅਮ੍ਰਿਤਪਾਲ ਨੇ ਇਹ ਵੀ ਕਿਹਾ ਸੀ ਕਿ “ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ।”