Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਆਖਰ ਜ਼ਿੰਦਗੀ ਦੀ ਜੰਗ ਹਾਰ ਗਿਆ 2 ਸਾਲਾ ਤਨਿਸ਼ਕ

ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਪਰਬਤਸਰ ਸਬ-ਡਿਵੀਜ਼ਨ ਦੇ ਨਡਵਾ ਪਿੰਡ ਵਿਚ ਅੱਜ ਉਸ ਸਮੇਂ ਮਾਤਮ ਛਾ ਗਿਆ ਜਦੋਂ ਇੱਥੇ 2 ਸਾਲਾ ਤਨਿਸ਼ਕ (Tanishq) ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਪਿੰਡ ਵਿੱਚ ਹਰ ਕੋਈ ਤਨਿਸ਼ਕ ਦੇ ਠੀਕ ਹੋਣ ਦੀ ਉਡੀਕ ਕਰ ਰਿਹਾ ਸੀ। 2 ਸਾਲ ਦਾ ਤਨਿਸ਼ਕ ਸਪਾਈਨਲ ਮਸਕੂਲਰ ਐਟ੍ਰੋਫੀ ਨਾਂ ਦੀ ਦੁਰਲੱਭ ਬੀਮਾਰੀ ਤੋਂ ਪੀੜਤ ਸੀ।ਤਨਿਸ਼ਕ ਨੂੰ ਇਸ ਬਿਮਾਰੀ ਦੇ ਇਲਾਜ ਲਈ 16 ਕਰੋੜ ਰੁਪਏ ਦੇ ਟੀਕੇ ਦੀ ਲੋੜ ਸੀ। ਤਨਿਸ਼ਕ ਦੇ ਪਿਤਾ ਨੇ ਸਰਕਾਰ ਦੇ ਸਮੂਹ ਨੁਮਾਇੰਦਿਆਂ ਨੂੰ ਅਪੀਲ ਕੀਤੀ ਸੀ ਕਿ ਉਸ ਦੇ ਬੱਚੇ ਲਈ ਆਪਣੇ ਪੱਧਰ ‘ਤੇ ਟੀਕੇ ਦਾ ਪ੍ਰਬੰਧ ਕੀਤਾ ਜਾਵੇ। ਪਰ ਅਜਿਹਾ ਨਹੀਂ ਹੋ ਸਕਿਆ।

ਟੀਕਾ ਨਾ ਲੱਗਣ ਕਾਰਨ ਤਨਿਸ਼ਕ ਦੀ ਜੈਪੁਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਸੰਸਦ ਮੈਂਬਰ ਹਨੂੰਮਾਨ ਬੇਨੀਵਾਲ ਨੇ ਪਿਛਲੇ ਸਾਲ ਕੇਂਦਰ ਸਰਕਾਰ ਤੋਂ ਤਨਿਸ਼ਕ ਦੀ ਮਦਦ ਦੀ ਮੰਗ ਕੀਤੀ ਸੀ। ਇਸ ਦੁਰਲੱਭ ਬਿਮਾਰੀ ਕਾਰਨ ਬੱਚੇ ਦੇ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਸ ਕਾਰਨ ਹੌਲੀ-ਹੌਲੀ ਸਰੀਰ ਦੇ ਅੰਗ ਕੰਮ ਕਰਨਾ ਬੰਦ ਕਰ ਦਿੰਦੇ ਹਨ। ਤਨਿਸ਼ਕ ਦਾ ਰਾਜਧਾਨੀ ਜੈਪੁਰ ਦੇ ਜੇਕੇ ਲੋਨ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।ਤਨਿਸ਼ਕ ਡੇਢ ਸਾਲ ਤੋਂ ਟੀਕੇ ਦੀ ਉਡੀਕ ਕਰ ਰਿਹਾ ਸੀ। ਜਦੋਂ ਤਨਿਸ਼ਕ 9 ਮਹੀਨੇ ਦਾ ਸੀ ਤਾਂ ਜੈਪੁਰ ਦੇ ਡਾਕਟਰਾਂ ਨੇ ਮਾਪਿਆਂ ਨੂੰ 16 ਕਰੋੜ ਰੁਪਏ ਦੇ ਟੀਕਾ ਬਾਰੇ ਆਖਿਆ ਸੀ। ਇੰਨੀ ਵੱਡੀ ਰਕਮ ਦੇ ਟੀਕੇ ਲਈ ਰਿਸ਼ਤੇਦਾਰਾਂ ਨੇ ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਅਪੀਲ ਕੀਤੀ ਸੀ ਤਾਂ ਜੋ ਉਨ੍ਹਾਂ ਦੇ ਲਾਡਲੇ ਨੂੰ ਬਚਾਇਆ ਜਾ ਸਕੇ। ਪਰ ਉਸ ਦੀਆਂ ਉਮੀਦਾਂ ਅਧੂਰੀਆਂ ਹੀ ਰਹਿ ਗਈਆਂ। ਤਨਿਸ਼ਕ ਦੀ ਮੌਤ ਤੋਂ ਬਾਅਦ ਉਸ ਦੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।