Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਆਪ ਦੇ ਬਲਾਕ ਪ੍ਰਧਾਨ ਜਪਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣੇ

ਆਪ ਦੇ ਬਲਾਕ ਪ੍ਰਧਾਨ ਜਪਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣੇ

ਸ੍ਰੀ ਅੰਮ੍ਰਿਤਸਰ ਸਾਹਿਬ, ਆਮ ਆਦਮੀ ਪਾਰਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਲਕਾ ਦੱਖਣੀ ਤੋਂ ਬਲਾਕ ਪ੍ਰਧਾਨ ਜਪਿੰਦਰ ਸਿੰਘ ਨੇ ਪੰਜ ਮੈਂਬਰੀ ਭਰਤੀ ਕਮੇਟੀ ਜਰੀਏ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣਨ ਦਾ ਐਲਾਨ ਕੀਤਾ ਹੈ। ਸਰਦਾਰ ਚਰਨਜੀਤ ਸਿੰਘ ਬਰਾੜ ਵੱਲੋਂ ਜਪਿੰਦਰ ਸਿੰਘ ਨੂੰ ਮੁਹਾਲੀ ਦਫਤਰ ਵਿਖੇ ਸਿਰਪਾਓ ਭੇਂਟ ਕਰਕੇ ਸਵਾਗਤ ਕੀਤਾ ਗਿਆ।

ਸਰਦਾਰ ਜਪਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣਦੇ ਹੋਏ ਕਿਹਾ ਕਿ,ਓਹਨਾ ਸਮੇਤ ਤਮਾਮ ਪੰਜਾਬੀ ਚਾਹੁੰਦੇ ਹਨ ਕਿ ਪੰਜਾਬ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਮੁਹਿੰਮ ਖੇਤਰੀ ਪਾਰਟੀ ਨੂੰ ਨਵੀਂ ਲੀਡਰਸ਼ਿਪ ਦੇਣ ਵਿੱਚ ਵੱਡਾ ਯੋਗਦਾਨ ਪਾਵੇਗੀ। ਸਰਦਾਰ ਜਪਿੰਦਰ ਸਿੰਘ ਵੱਲੋ ਆਪਣੇ ਸਾਥੀਆਂ ਰਾਜਪਾਲ ਸਿੰਘ, ਹੀਰਾ ਸਿੰਘ ਸਮੇਤ ਭਰਤੀ ਕਾਪੀਆਂ ਪ੍ਰਾਪਤ ਕੀਤੀਆਂ ਗਈਆਂ।

ਭਰਤੀ ਮੁਹਿੰਮ ਨੂੰ ਅੰਮ੍ਰਿਤਸਰ ਸਾਹਿਬ ਦੇ ਸ਼ਹਿਰੀ ਹਲਕਿਆਂ ਵਿੱਚ ਘਰ ਘਰ ਤੱਕ ਲੈਕੇ ਜਾਣ ਨੂੰ ਲੈਕੇ ਸਰਦਾਰ ਜਪਿੰਦਰ ਸਿੰਘ ਨੇ ਕਿਹਾ ਓਹਨਾ ਦੀ ਟੀਮ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਭਾਵਨਾ ਨੂੰ ਪੇਸ਼ ਕਰਦੇ ਹੋਏ ਵੱਡੀ ਗਿਣਤੀ ਵਿੱਚ ਮੈਂਬਰਸ਼ਿਪ ਭਰਤੀ ਕਰਨ ਲਈ ਆਪਣੀ ਹਰ ਸੰਭਵ ਕੋਸ਼ਿਸ਼ ਕਰਨਗੇ।