Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਆਪ ਦੇ ਰਾਜ ‘ਚ ਨਸ਼ੇ ਤੇ ਜਬਰ ਦਾ ਵਿਰੋਧ ਕਰਨ ‘ਤੇ ਪੁਲਿਸ ਨੇ ਝੂਠਾ ਪਰਚਾ ਦਰਜ ਕੀਤਾ

ਜਲੰਧਰ,(ਸੰਜੇ ਸ਼ਰਮਾ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀ ਬਸਪਾ ਅਹੁਦੇਦਾਰਾਂ-ਵਰਕਰਾਂ ‘ਤੇ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਮਕਸੂਦਾਂ ‘ਚ ਝੂਠਾ ਹਾਈਵੇ ਐਕਟ ਦਾ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਰਚਾ ਉਨ੍ਹਾਂ ਖਿਲਾਫ ਸਿਰਫ ਇਸ ਕਰਕੇ ਕੀਤਾ ਗਿਆ ਹੈ, ਕਿਉਂਕਿ ਉਨ੍ਹਾਂ ਵੱਲੋਂ ਨਸ਼ੇ ਤੇ ਆਪ ਸਰਕਾਰ ਦੇ ਜਬਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀ ਬਸਪਾ ਵਰਕਰਾਂ ਖਿਲਾਫ ਇਹ ਪਰਚਾ ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਪਾਇਆ ਗਿਆ ਹੈ, ਜਦਕਿ ਉਨ੍ਹਾਂ ਵੱਲੋਂ ਕੋਈ ਵੀ ਹਾਈਵੇ ਜਾਮ ਨਹੀਂ ਕੀਤਾ ਗਿਆ। ਇਸ ਸਬੰਧੀ ਮੀਡੀਆ ਕਵਰੇਜ ਮੌਜ਼ੂਦ ਹੈ। ਬਸਪਾ ਆਗੂ ਨੇ ਕਿਹਾ ਕਿ ਹਲਕਾ ਕਰਤਾਰਪੁਰ, ਜਿਸਦੀ ਨੁਮਾਇੰਦਗੀ ਕੈਬਿਨੇਟ ਮੰਤਰੀ ਬਲਕਾਰ ਸਿੰਘ ਕਰ ਰਹੇ ਹਨ, ਉਸ ਹਲਕੇ ‘ਚ ਲਗਾਤਾਰ ਨਸ਼ਾ ਵਿਕ ਰਿਹਾ ਹੈ ਤੇ ਜਿਨ੍ਹਾਂ ਪਿੰਡਾਂ ‘ਚ ਕਦੇ ਪਹਿਲਾਂ ਨਸ਼ਾ ਨਹੀਂ ਵੀ ਵਿਕਿਆ ਸੀ, ਉਨ੍ਹਾਂ ‘ਚ ਵੀ ਆਪ ਦੇ ਰਾਜ ‘ਚ ਵਿਕਣ ਲੱਗ ਗਿਆ ਹੈ। ਇਸਨੂੰ ਨਾ ਤਾਂ ਸਰਕਾਰ ਵੱਲੋਂ ਹੀ ਰੋਕਿਆ ਜਾ ਰਿਹਾ ਹੈ ਤੇ ਨਾ ਹੀ ਪੁਲਿਸ ਵੱਲੋਂ। ਇਸੇ ਤਰ੍ਹਾਂ ਹੀ ਇਸ ਹਲਕੇ ‘ਚ ਪੁਲਿਸ ਵੱਲੋਂ ਸੱਤਾਧਾਰੀ ਧਿਰ ਦੇ ਪ੍ਰਭਾਵ ਹੇਠ ਆਮ ਲੋਕਾਂ ‘ਤੇ ਝੂਠੇ ਪਰਚੇ ਪਾਏ ਜਾ ਰਹੇ ਹਨ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਨਸ਼ਾ ਵਿਕਣ ਅਤੇ ਇਸਦੇ ਨਾਲ ਹੋਣ ਵਾਲੀ ਬਰਬਾਦੀ ਤੇ ਝੂਠੇ ਪਰਚਿਆਂ ਕਰਕੇ ਲੋਕਾਂ ‘ਚ ਰੋਸ ਹੈ ਤੇ ਲੋਕਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਹੀ ਬਸਪਾ ਵੱਲੋਂ ਹਲਕਾ ਕਰਤਾਰਪੁਰ ‘ਚ ਪੈਂਦੇ ਨੂਰਪੁਰ-ਬੁਲੰਦਪੁਰ ਅੱਡੇ ‘ਤੇ ਮਿਤੀ 23 ਜੁਲਾਈ ਨੂੰ ਇਹ ਪ੍ਰਦਰਸ਼ਨ ਰੱਖਿਆ ਗਿਆ ਸੀ। ਬਸਪਾ ਦਾ ਰੋਸ ਸਰਕਾਰ ਤੇ ਪ੍ਰਸ਼ਾਸਨ ਨਾਲ ਸੀ, ਨਾ ਕਿ ਆਮ ਲੋਕਾਂ ਨਾਲ। ਇਸ ਲਈ ਬਸਪਾ ਅਹੁਦੇਦਾਰਾਂ-ਵਰਕਰਾਂ ਵੱਲੋਂ ਕੋਈ ਵੀ ਹਾਈਵੇ ਜਾਮ ਨਹੀਂ ਕੀਤਾ ਗਿਆ, ਪਰ ਆਪ ਸਰਕਾਰ ਤੇ ਪੁਲਿਸ ਵੱਲੋਂ ਬਸਪਾ ਆਗੂਆਂ-ਵਰਕਰਾਂ ਖਿਲਾਫ ਝੂਠਾ ਮਾਮਲਾ ਬਣਾ ਕੇ ਇਹ ਪਰਚਾ ਕੀਤਾ ਗਿਆ ਹੈ, ਜਿਸਦਾ ਅਸੀਂ ਸਖਤ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਅਪਰਾਧ ਕਰਨ ਵਾਲੇ ਲੋਕਾਂ ਨੂੰ ਬਚਾਉਣ ‘ਚ ਲੱਗੀ ਹੋਈ ਹੈ ਤੇ ਲੋਕਾਂ ਦੀ ਨੁਮਾਇੰਦਗੀ ਕਰਨ ਵਾਲਿਆਂ ਖਿਲਾਫ ਝੂਠੇ ਪਰਚੇ ਦਰਜ ਕਰਨ ਲੱਗੀ ਹੈ। ਉਨ੍ਹਾਂ ਕਿਹਾ ਕਿ ਆਪ ਦਾ ਰਾਜ ਇੱਕ ਤਰ੍ਹਾਂ ਨਾਲ ਪੰਜਾਬ ਦਾ ਕਾਲਾ ਦੌਰ ਹੈ, ਜਿਸ ‘ਚ ਲੋਕਾਂ ਨੂੰ ਵਿਰੋਧ ਕਰਨ ‘ਤੇ ਹੀ ਅਪਰਾਧੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਬੰਧ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।