Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਇਨ੍ਹਾਂ ਸੂਬਿਆਂ ‘ਚ ਅਗਲੇ ਤਿੰਨ ਦਿਨ ਬਾਰਸ਼

ਇਕ ਪਾਸੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਿਸ਼ ਦਾ ਸਿਲਸਿਲਾ ਜਾਰੀ ਹੈ, ਉਥੇ ਦੂਜੇ ਪਾਸੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ।

ਗੁਜਰਾਤ, ਮਹਾਰਾਸ਼ਟਰ, ਗੋਆ ਅਤੇ ਤੱਟਵਰਤੀ ਕਰਨਾਟਕ ਦੇ ਕਈ ਹਿੱਸਿਆਂ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸਕਾਈਮੇਟ ਵੈਦਰ ਏਜੰਸੀ ਦੀ ਰਿਪੋਰਟ ਮੁਤਾਬਕ ਅਗਲੇ 2 ਤੋਂ 3 ਦਿਨਾਂ ਦੌਰਾਨ ਉੱਤਰੀ ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ ਵਧ ਸਕਦਾ ਹੈ।ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਕੋਂਕਣ ਅਤੇ ਗੋਆ, ਉੜੀਸਾ ਅਤੇ ਗੁਜਰਾਤ ਵਿੱਚ ਆਮ ਤਾਪਮਾਨ ਤੋਂ 2 ਤੋਂ 3 ਡਿਗਰੀ ਵੱਧ ਦਰਜ ਕੀਤਾ ਗਿਆ। ਨਾਰਥ ਈਸਟ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਸਿੱਕਮ ‘ਚ 20 ਤੋਂ 22 ਫਰਵਰੀ ਤੱਕ ਤਿੰਨ ਦਿਨਾਂ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 21 ਅਤੇ 22 ਫਰਵਰੀ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਥਾਵਾਂ ‘ਤੇ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ।