Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਲੁਧਿਆਣਾ ਦੇ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੂੰ ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਮਿਲੀ ਹੈ। ਪੁਲਿਸ ਨੇ ਤੁਰੰਤ ਕੀਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਕ ਨਾਬਾਲਿਗ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।ਲੁਧਿਆਣਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਇਹ ਧਮਕੀ ਭਰਿਆ ਮੈਸੇਜ ਅਣਪਛਾਤੇ ਵੱਲੋਂ ਪ੍ਰਿੰਸੀਪਲ ਨੂੰ ਈਮੇਲ ਰਾਹੀਂ ਭੇਜਿਆ ਗਿਆ ਸੀ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਵਿੱਚ 5 ਅਕਤੂਬਰ ਨੂੰ ਬੰਬ ਸੁੱਟਿਆ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ। ਆਧਾਰ ‘ਤੇ ਪੁਲਿਸ ਨੇ ਉਕਤ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਹੈ ਪਰ ਇਸ ਉਤੇ ਕੋਈ ਪੁਸ਼ਟੀ ਨਹੀਂ ਕਰ ਰਿਹਾ।