Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਕਮਿਸ਼ਨਰੇਟ ਪੁਲਿਸ ਨੇ ਸਪੈਸ਼ਲ ਡੀ.ਜੀ.ਪੀ. ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ’ਚ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਵਿਸ਼ੇਸ਼ ਕਾਸੋ ਓਪਰੇਸ਼ਨ

ਜਲੰਧਰ, ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਪੈਸ਼ਲ ਡੀ.ਜੀ.ਪੀ. ਰੇਲਵੇ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ, ਜੁਆਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਸ਼ਰਮਾ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਕਾਸੋ ਓਪਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਰਾਜ-ਪੱਧਰੀ ਸੁਰੱਖਿਆ ਪ੍ਰਬੰਧ ਦਾ ਹਿੱਸਾ ਹੈ, ਤਾਂ ਜੋ ਆਜ਼ਾਦੀ ਦਿਹਾੜੇ ਮੌਕੇ ਸੁਰੱਖਿਅਤ ਅਤੇ ਸ਼ਾਂਤੀਪੂਰਣ ਵਾਤਾਵਰਣ ਬਣਾਇਆ ਜਾ ਸਕੇ।

ਇਸ ਓਪਰੇਸ਼ਨ ਵਿੱਚ ਕੁੱਲ 290 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ, ਜਿਨ੍ਹਾਂ ਨੂੰ ਐਂਟੀ-ਸੈਬੋਟਾਜ਼ ਟੀਮਾਂ, ਐਂਟੀ-ਰਾਇਟ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਦਾ ਸਹਿਯੋਗ ਪ੍ਰਾਪਤ ਸੀ। ਟੀਮਾਂ ਆਧੁਨਿਕ ਤਲਾਸ਼ੀ ਉਪਕਰਣਾਂ ਨਾਲ ਲੈਸ ਸਨ, ਜਿਸ ਵਿੱਚ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਅਤੇ ਹੋਰ ਵਿਸ਼ੇਸ਼ ਯੰਤਰ ਸ਼ਾਮਲ ਹਨ । ਸੁਰੱਖਿਆ ਜਾਂਚ ਦੌਰਾਨ ਸੀ.ਸੀ.ਟੀ.ਵੀ.  ਕੈਮਰਿਆਂ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਪੁੱਛਗਿੱਛ ਅਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਲਾਸ਼ੀ ਲਈ ਗਈ। ਸਪੈਸ਼ਲ ਡੀ.ਜੀ.ਪੀ. ਨੇ ਸ਼ੱਕੀ ਵਿਅਕਤੀਆਂ ਅਤੇ ਵਸਤਾਂ ਦੀ ਸਖ਼ਤ ਸਕ੍ਰੀਨਿੰਗ ਕਰਨ ’ਤੇ ਜ਼ੋਰ ਦਿੰਦਿਆਂ ਤਾਇਨਾਤ ਟੀਮਾਂ ਨੂੰ ਚੌਵੀ ਘੰਟੇ ਚੌਕਸੀ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।