Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਮਿਸ਼ਨਰੇਟ ਪੁਲਿਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋ ਨੂੰ ਕਾਬੂ ਕੀਤਾ ਹੈ

ਕਮਿਸ਼ਨਰੇਟ ਪੁਲਿਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋ ਨੂੰ ਕਾਬੂ ਕੀਤਾ ਹੈ

ਜਲੰਧਰ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਵਾਈ ਪੁਆਇੰਟ ਭਗਤ ਸਿੰਘ ਕਾਲੋਨੀ ਵਿਖੇ ਇੱਕ ਇਤਲਾਹ ਦੇ ਆਧਾਰ ‘ਤੇ ਚੈਕਿੰਗ ਕੀਤੀ ਤਾਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਡੂੰਘਾਈ ਨਾਲ ਤਲਾਸ਼ੀ ਲੈਣ ਉਪਰੰਤ ਉਕਤ ਨੌਜਵਾਨਾਂ ਦੇ ਕਬਜ਼ੇ ‘ਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਪੂਹਲਾ ਥਾਣਾ ਭੀਖੀ ਵਿੰਧ, ਤਰਨਤਾਰਨ ਅਤੇ ਨਵਤੇਜ ਸਿੰਘ ਉਰਫ ਨਵ ਪੁੱਤਰ ਕੁਲਵਿੰਦਰ ਸਿੰਘ ਵਾਸੀ ਥਾਣਾ ਅਮਰਗੜ੍ਹ, ਤਰਨਤਾਰਨ ਵਜੋਂ ਹੋਈ ਹੈ।

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਨੰਬਰ 10, ਮਿਤੀ: 07.02.2025, ਧਾਰਾ: 21-61-85 ਐਨ.ਡੀ.ਪੀ.ਐਸ ਐਕਟ ਥਾਣਾ ਡਵੀਜ਼ਨ ਨੰ.1, ਜਲੰਧਰ ਦਰਜ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵੇਰਵੇ ਹਨ ਤਾਂ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।