Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕਰੋੜੀ ਬਾਬਾ ਬਲਬੀਰ ਸਿੰਘ ਤੇ ਹੋਰ ਨਿਹੰਗ ਸਿੰਘਾਂ ਸਮੇਤ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ 

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਸ਼ੇਰ ਇੱਕ ਦਿਨ 96 ਕਰੋੜੀ ਬਾਬਾ ਬਲਬੀਰ ਸਿੰਘ ਸਮੇਤ ਕਈ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਪਹੁੰਚੀਆਂ ਤੇ ਉਹਨਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੋਣਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਪ੍ਰੈਸ ਨਾਲ ਗੱਲਬਾਤ ਕਰਦਿਆਂ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕੋਈ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹੱਦਾਂ ਨੂੰ ਸੀਮਤ ਨਹੀਂ ਕਰ ਸਕਦਾ। ਤਖ਼ਤ ਸਾਹਿਬ ਦੇ ਸਾਹਮਣੇ ਗਲਤੀ ਮੰਨਣ ਤੋਂ ਬਾਅਦ ਹੁਕਮਨਾਮੇ ਦੀ ਪਾਲਣਾ ਨਾ ਕਰਨਾ ਸ਼੍ਰੋਮਣੀ ਅਕਾਲੀ ਦਲ ਲਈ ਚੰਗੀ ਗੱਲ ਨਹੀਂ ਹੈ।

ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ 2 ਦਸੰਬਰ ਦੇ ਆਪਣੇ ਫੈਸਲਿਆਂ ‘ਤੇ ਦ੍ਰਿੜਤਾ ਨਾਲ ਖੜ੍ਹੇ ਰਹਿਣ। ਅਸੀਂ ਗਿਆਨੀ ਰਘਬੀਰ ਸਿੰਘ ਦੇ ਸਾਮਾਨ ਪੈਕ ਕਰਨ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਾਂਗੇ, ਸਗੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ ਅਤੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਵਾਂਗ ਫੈਸਲਾ ਲੈਣਾ ਚਾਹੀਦਾ ਹੈ ਅਤੇ ਅਸੀਂ ਉਨ੍ਹਾਂ ਦੀ ਪਿੱਠ ‘ਤੇ ਖੜ੍ਹੇ ਹਾਂ।

ਓਹਨਾ ਕਿਹਾ ਕਿ ਜਥੇਦਾਰ ਸਾਹਿਬ ਨੂੰ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ ਜੋ ਹੁਕਮਨਾਮੇ ਦੀ ਪਾਲਣਾ ਨਹੀਂ ਕਰ ਰਹੇ ਹਨ ਜਦੋਂ ਤੱਕ ਉਹ ਮੁਆਫੀ ਨਹੀਂ ਮੰਗਦੇ।ਜਥੇਦਾਰਾਂ ਦੀ ਨਿਯੁਕਤੀ ਸਰਬੱਤ ਖਾਲਸਾ ਰਾਹੀਂ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਿਰਭਰ ਕਰਦਾ ਹੈ ਕਿ ਉਹ ਇਸ ਨੂੰ ਬੁਲਾਉਣ।

ਅੱਗੇ ਬੋਲਦੇ ਹੋਏ ਓਹਨਾ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ ਸਮੇਂ ਨਿਹੰਗ ਸਿੰਘਾਂ ਦੀਆਂ ਸਾਰੀਆਂ ਸੰਸਥਾਵਾਂ ਨੂੰ ਬੁਲਾਇਆ ਸੀ ਪਰ ਉਨ੍ਹਾਂ ਨੂੰ ਸੇਵਾਵਾਂ ਤੋਂ ਰਿਹਾਅ ਕਰਨ ਸਮੇਂ ਉਹ ਸਾਨੂੰ ਨਹੀਂ ਪੁੱਛਦੇ ਅਤੇ ਜਥੇਦਾਰਾਂ ਨੂੰ ਹਟਾਉਣ ਸਮੇਂ ਉਨ੍ਹਾਂ ਦਾ ਅਪਮਾਨ ਕਰਨਾ ਸ਼੍ਰੋਮਣੀ ਕਮੇਟੀ ਲਈ ਬਹੁਤ ਸ਼ਰਮਨਾਕ ਹੈ ਅੱਗੇ ਬੋਲਦੇ ਹੋਏ ਓਹਨਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਨਿਯੁਕਤੀ ਸਮੇਂ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੇ ਅਤੀਤ ਬਾਰੇ ਪੁੱਛਗਿੱਛ ਨਹੀਂ ਕੀਤੀ ਪਰ ਉਨ੍ਹਾਂ ਨੂੰ ਹਟਾਉਂਦੇ ਸਮੇਂ ਸ਼੍ਰੋਮਣੀ ਕਮੇਟੀ ਗਿਆਨੀ ਹਰਪ੍ਰੀਤ ਸਿੰਘ ਦਾ ਇਤਿਹਾਸ ਸਾਹਮਣੇ ਆਇਆ।