Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ,ਡਿਪਟੀ ਕਮਿਸ਼ਨਰ

ਜਲੰਧਰ, (ਸੰਜੇ ਸ਼ਰਮਾ)-ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।

 ਇਨ੍ਹਾਂ 538 ਲਾਇਸੈਂਸਾਂ ਵਿੱਚੋਂ 362 ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟਾਂ ਕਾਰਨ ਮੁਅੱਤਲ ਕੀਤੇ ਗਏ ਹਨ ਜਦਕਿ ਬਾਕੀ 176 ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ। ਲਾਇਸੈਂਸਧਾਰਕਾਂ ਦੀ ਮੌਤ ਹੋਣ ਕਾਰਨ 101 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ 25 ਕੇਸਾਂ ਵਿੱਚ ਲਾਇਸੈਂਸਧਾਰਕ ਦੇਸ਼ ਛੱਡ ਕੇ ਵਿਦੇਸ਼ਾਂ ਵਿੱਚ ਜਾ ਵਸੇ ਹਨ। ਜਦਕਿ ਰੀ-ਵੈਰੀਫਿਕੇਸ਼ਨ ਦੀ ਪ੍ਰਕਿਰਿਆ ਦੌਰਾਨ 50 ਮਾਮਲਿਆਂ ਵਿੱਚ ਪੁਲਿਸ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਆਪਣੇ ਲਾਇਸੈਂਸੀ ਹਥਿਆਰ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪਾਬੰਦੀ ਲਗਾਈ ਹੋਈ ਹੈ; ਇਸ ਲਈ ਜੇਕਰ ਅਜਿਹਾ ਕੋਈ ਮਾਮਲਾ ਸਾਹਮਣਾ ਆਇਆ ਤਾਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ 391 ਦੇ ਕਰੀਬ ਲਾਇਸੈਂਸ ਮੁਅੱਤਲ ਕੀਤੇ ਗਏ ਸਨ ਅਤੇ ਲਾਇਸੰਸਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।