Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧਤਾ ਨੂੰ ਦੁਹਰਾਇਆ

ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ,  ਸ਼ਹਿਰ ਵਿੱਚ ਸਨੈਚਰਾਂ ਨੂੰ ਨੱਥ ਪਾਉਣ ਲਈ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਰਜਿੰਦਰ ਸਿੰਘ ਉਰਫ ਜਿੰਦੀ ਪੁੱਤਰ ਸਵਰਗੀ ਮਲਕੀਤ ਸਿੰਘ ਵਾਸੀ ਪਿੰਡ ਅਹਿਮਦਪੁਰ ਛੰਨਾ, ਥਾਣਾ ਸੁਲਤਾਨਪੁਰ ਲੋਧੀ, ਕਪੂਰਥਲਾ, ਜੋ ਕਿ ਹੁਣ ਇੰਦਰਾ ਕਾਲੋਨੀ, ਨਕੋਦਰ, ਜਲੰਧਰ ਦਾ ਰਹਿਣ ਵਾਲਾ ਸੀ, ਜੋ ਕਿ ਕਈ ਵਾਰਦਾਤਾਂ ਵਿੱਚ ਸ਼ਾਮਲ ਸੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਮਾਡਲ ਟਾਊਨ ਸਥਿਤ ਕੇਐਫਸੀ ਨੇੜਿਓਂ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੱਸਿਆ ਕਿ ਉਸ ਕੋਲੋਂ ਇੱਕ ਮੋਟਰਸਾਈਕਲ ਅਤੇ ਚਾਰ ਸੈੱਟ ਸੋਨੇ ਦੀਆਂ ਵਾਲੀਆਂ ਬਰਾਮਦ ਹੋਈਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਡਿਵੀਜ਼ਨ ਨੰਬਰ 6 ਜਲੰਧਰ ਵਿਖੇ ਮੁਕੱਦਮਾ ਨੰਬਰ 210 ਮਿਤੀ 20.09.2024 ਅਧੀਨ 303(2) ਬੀ.ਐਨ.ਐਸ. ਬਾਅਦ ਵਿੱਚ 317(2) ਬੀ.ਐਨ.ਐਸ. ਹੇਠ ਪਰਚਾ ਦਰਜ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਹੀ ਕੇਸ ਦਰਜ ਹਨ।

ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਵੀਜ਼ਨ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਇਕ ਚੋਰੀ ਦਾ ਮੋਟਰਸਾਈਕਲ, ਇਕ ਮੈਸਟ੍ਰੋ ਸਕੂਟਰ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ |

ਉਨ੍ਹਾਂ ਦੱਸਿਆ ਕਿ ਇੱਕ ਇਤਲਾਹ ਦੇ ਆਧਾਰ ‘ਤੇ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਧਵਨਕੇ ਨਿਸ਼ਾਨ, ਥਾਣਾ ਸਦਰ, ਕਪੂਰਥਲਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਪਿੰਡ ਧਵਨਕੇ ਜਗੀਰ, ਥਾਣਾ ਸਦਰ, ਕਪੂਰਥਲਾ ਪੁਲਿਸ ਨੇ ਕਾਬੂ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖਿਲਾਫ਼ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਨੰਬਰ 158 ਮਿਤੀ 20.09.2024 ਅਧੀਨ 303(2) ਬੀ.ਐਨ.ਐਸ. ਬਾਅਦ ਵਿੱਚ 317(2) ਬੀ.ਐਨ.ਐਸ. ਪਰਚਾ ਦਰਜ ਕੀਤਾ ਗਿਆ ਹੈ ।ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਗੁਰਪ੍ਰੀਤ ਖ਼ਿਲਾਫ਼ ਇੱਕ ਕੇਸ ਪੈਂਡਿੰਗ ਹੈ ਜਦੋਂਕਿ ਮਨਪ੍ਰੀਤ ਖ਼ਿਲਾਫ਼ ਪੰਜ ਕੇਸ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਮਿਸ਼ਨਰੇਟ ਪੁਲਿਸ ਦੀ ਜ਼ੀਰੋ ਟੋਲਰੈਂਸ ਨੂੰ ਦੁਹਰਾਇਆ।