Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ
You are currently viewing ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੋਠੇ ਪਰੋਸਣ ਵਾਲੇ ਕਾਰੋਬਾਰੀ ਵੀਰ ਦਵਿੰਦਰ ਸਿੰਘ ਖਿਲਾਫ਼ ਦੇਰ ਰਾਤ ਤੱਕ ਦੁਕਾਨ ਖੋਲ੍ਹਣ ਦੇ ਲੱਗੇ ਦੋਸ਼,  ਮਾਮਲਾ ਦਰਜ

ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੋਠੇ ਪਰੋਸਣ ਵਾਲੇ ਕਾਰੋਬਾਰੀ ਵੀਰ ਦਵਿੰਦਰ ਸਿੰਘ ਖਿਲਾਫ਼ ਦੇਰ ਰਾਤ ਤੱਕ ਦੁਕਾਨ ਖੋਲ੍ਹਣ ਦੇ ਲੱਗੇ ਦੋਸ਼, ਮਾਮਲਾ ਦਰਜ

ਬੀਤੇ ਦਿਨੀਂ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ‘ਹਾਰਟ ਅਟੈਕ’ ਦੇਸੀ ਘਿਓ ਦੇ ਪਰਾਂਠੇ ਦਾ ਆਨੰਦ ਲਿਆ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਮਾਡਲ ਟਾਊਨ ‘ਚ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੋਠੇ ਪਰੋਸਣ ਵਾਲੇ ਕਾਰੋਬਾਰੀ ਵੀਰ ਦਵਿੰਦਰ ਸਿੰਘ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਦੂਜੇ ਪਾਸੇ ਅੱਜ ਜਲੰਧਰ ਦੇ ਮਾਡਲ ਟਾਊਨ ‘ਚ ਪਰਾਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੇ ਪੁਲਿਸ ਖਿਲਾਫ਼ ਪ੍ਰੈਸ ਕਾਨਫਰੰਸ ਕੀਤੀ ਹੈ ਅਤੇ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਂਠੇ ਖਿਲਾਉਂਦੇ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ। ਦੂਜੇ ਪਾਸੇ ਦੱਸ ਦਈਏ ਕਿ ਦੇਰ ਰਾਤ ਤੱਕ ਦੁਕਾਨ ਖੋਲ੍ਹਣ ਦੇ ਦੋਸ਼ ਹੇਠ ਪੁਲਿਸ ਨੇ ਉਸ ਖ਼ਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਹੈ। ਵੀਰ ਦਵਿੰਦਰ ਸਿੰਘ ਮਾਡਲ ਟਾਊਨ, ਜਲੰਧਰ ਵਿੱਚ ਇੱਕ ਫੂਡ ਕਾਰਨਰ ਚਲਾਉਂਦਾ ਹੈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਾਮੇਡੀਅਨ ਕਪਿਲ ਸ਼ਰਮਾ ਅਤੇ ਉਸ ਦਾ ਪਰਿਵਾਰ ਉਸ ਦੀ ਦੁਕਾਨ ‘ਤੇ ਪਰਾਂਠਾ ਖਾਣ ਲਈ ਆਏ ਸੀ।ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ। ਉਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਅਤੇ ਫਿਰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਦੱਸ ਦੇਈਏ ਕਿ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਕੇ ਤੋਂ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਚਿਤਾਵਨੀ ਵੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਸਟਾਲ ਨਹੀਂ ਹਟਾਇਆ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ।