Business Khas

Latest news
केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ

ਕਿਸਾਨ ਖੇਤੀ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਲਈ 20 ਜੁਲਾਈ ਤੱਕ ਕਰ ਸਕਦੇ ਨੇ ਆਨਲਾਈਨ ਅਪਲਾਈ : ਮੁੱਖ ਖੇਤੀਬਾੜੀ ਅਫ਼ਸਰ

ਜਲੰਧਰ, (ਸੰਜੇ ਸ਼ਰਮਾ)- ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਸਕੀਮ ਤਹਿਤ ਖੇਤੀ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਸਬਸਿਡੀ ਲਈ ਕਿਸਾਨ ਵਿਭਾਗ ਦੇ ਪੋਰਟਲ agrimachinerypb.com ’ਤੇ 20 ਜੁਲਾਈ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਵੱਖ-ਵੱਖ ਮਸ਼ੀਨਾਂ ਜਿਵੇਂ ਬੇਲਰ ਤੇ ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਪੈਡੀ ਚੋਪਰ, ਜ਼ੀਰੋ ਡਰਿੱਲ, ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਮਿੱਥੀ ਮਿਤੀ ਤੱਕ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖ਼ਰੀਦ ਲਈ ਪੋਰਟਲ ਰਾਹੀਂ ਮਨਜ਼ੂਰੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਕਿਸਾਨ ਨਿਰਧਾਰਿਤ ਸਮੇਂ ਦੇ ਅੰਦਰ ਵਿਭਾਗ ਵੱਲੋਂ ਪ੍ਰਵਾਨਿਤ ਅਤੇ ਪੋਰਟਲ ’ਤੇ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਪਾਸੋਂ ਆਪਣੀ ਪਸੰਦ ਅਨੁਸਾਰ ਮਸ਼ੀਨਾਂ ਦੀ ਖਰੀਦ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਕੀਮ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੇ ਪੋਰਟਲ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਦਫ਼ਤਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਜ਼ੀਰੋ-ਬਰਨਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਵਿਭਾਗ ਦੇ ਇੰਜ. ਨਵਦੀਪ ਸਿੰਘ ਨੇ ਦੱਸਿਆ ਕਿ ਪੋਰਟਲ ਰਾਹੀਂ ਬਿਨੈ ਕਰਨ ਲਈ ਕਿਸਾਨ ਪਾਸ ਆਧਾਰ ਕਾਰਡ, ਫੋਟੋ, ਅਨੁਸੂਚਿਤ ਜਾਤੀ ਸਰਟੀਫਿਕੇਟ (ਜੇ ਲਾਗੂ ਹੋਵੇ ਤਾਂ), ਸਵੈ ਘੋਸ਼ਣਾ ਪੱਤਰ ਹੋਣਾ ਜ਼ਰੂਰੀ ਹੈ। ਕਿਸਾਨ ਗਰੁੱਪਾਂ, ਕੋਆਪ੍ਰੇਟਿਵ ਸੁਸਾਇਟੀਆਂ, ਪੰਚਾਇਤਾਂ ਅਤੇ ਐਫ.ਪੀ.ਓਜ਼ ਲਈ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ।