Business Khas

Latest news
SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ
You are currently viewing ਕੁਝ ਦਿਨ ਪਹਿਲਾਂ 21 ਕਿਲੋ ਅਫੀਮ ਸਮੇਤ ਦੋਸ਼ੀ ਕੀਤਾ ਸੀ ਕਾਬੂ

ਕੁਝ ਦਿਨ ਪਹਿਲਾਂ 21 ਕਿਲੋ ਅਫੀਮ ਸਮੇਤ ਦੋਸ਼ੀ ਕੀਤਾ ਸੀ ਕਾਬੂ

ਜਲੰਧਰ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ 21 ਕਿਲੋ ਅਫੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਿਵੀਜ਼ਨ 3 ਜਲੰਧਰ ਵਿਖੇ 22 ਮਿਤੀ 02-03-2024 ਅਧੀਨ 18,29,27ਏ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਕੋਲੋਂ 21 ਕਿਲੋ ਅਫੀਮ ਦੀ ਭਾਰੀ ਮਾਤਰਾ ਬਰਾਮਦ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਫੜੇ ਗਏ ਵਿਅਕਤੀ ਦੀ ਪਛਾਣ ਅਮਨਦੀਪ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਨੰ. 08 ਗੌਤਮ ਨਗਰ ਹੁਸ਼ਿਆਰਪੁਰ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਜਾਇਦਾਦ ਅਤੇ ਵਾਹਨ ਖਰੀਦਿਆ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਛਾਣੀਆਂ ਗਈਆਂ ਜਾਇਦਾਦਾਂ ਵਿੱਚ ਛੇ ਮਰਲੇ ਦਾ ਪਲਾਟ ਅਤੇ 27,34,111 ਰੁਪਏ ਦੀ ਇੱਕ ਮਾਰੂਤੀ ਸੁਜ਼ੂਕੀ ਸਵਿਫਟ ਕਾਰ ਸ਼ਾਮਲ ਹੈ, ਜੋ ਕਿ ਦੋਸ਼ੀ ਅਮਨਦੀਪ ਦੀ ਹੈ। ਉਨ੍ਹਾਂ ਕਿਹਾ ਕਿ ਸਮਰੱਥ ਅਧਿਕਾਰੀ ਵੱਲੋਂ ਜਾਇਦਾਦ ਅਤੇ ਵਾਹਨ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਸਵਪਨ ਸ਼ਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਅਤੇ ਨਸ਼ਾ ਤਸਕਰੀ ਰਾਹੀਂ ਹਾਸਲ ਕੀਤੀ ਕਿਸੇ ਵੀ ਜਾਇਦਾਦ ਜਾਂ ਵਾਹਨ ਨੂੰ ਜ਼ਬਤ ਕੀਤਾ ਜਾਵੇਗਾ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।