Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਕੁੜੀ ਨੂੰ ਇੰਸਟਾਗ੍ਰਾਮ ਰੀਲ ਬਣਾਉਣਾ ਪਿਆ ਮਹਿੰਗਾ!

ਕੁੜੀ ਨੂੰ ਇੰਸਟਾਗ੍ਰਾਮ ਰੀਲ ਬਣਾਉਣਾ ਪਿਆ ਮਹਿੰਗਾ!

ਦੱਸ ਦਈਏ ਕਿ ਨੈਸ਼ਨਲ ਹਾਈਵੇ ‘ਤੇ ਇੰਸਟਾਗ੍ਰਾਮ ਰੀਲ ਬਣਾਉਣ ਦੇ ਚੱਕਰ ‘ਚ ਇੱਕ ਕੁੜੀ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਥਾਰ ਦੇ ਬੰਪਰ ‘ਤੇ ਬੈਠ ਕੇ ਚਲਦੀ ਗੱਡੀ ‘ਚ ਡਾਂਸ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਦੀ ਰੀਲ ਨੂੰ ਸੋਸ਼ਲ ਮੀਡੀਆ ‘ਤੇ ਇੰਸਟਾਗ੍ਰਾਮ ‘ਤੇ ਲੋਕਾਂ ਵਲੋਂ ਲਗਾਤਾਰ ਟਰੋਲ ਕੀਤਾ ਗਿਆ ਜਿਸ ਤੋਂ ਬਾਅਦ ਦਸੂਹਾ ਪੁਲਿਸ ਵੱਲੋਂ ਗੱਡੀ ਦਾ ਨੰਬਰ ਟਰੇਸ ਕਰਕੇ ਕਾਰਵਾਈ ਕਰਦੇ ਹੋਏ ਗੱਡੀ ਨੂੰ ਕਬਜੇ ਵਿੱਚ ਲੈ ਲਿਆ ਗਿਆ।

ਇਨ੍ਹਾਂ ਹੀ ਨਹੀਂ ਬਲਕਿ ਕਾਰ ਚਾਲਕ ਅਤੇ ਲੜਕੀ ਅਤੇ ਕਾਰ ਵਿੱਚ ਸਵਾਰ ਹੋਰ ਵਿਅਕਤੀਆਂ ਖਿਲਾਫ ਪੁਲਿਸ ਵੱਲੋਂ ਟ੍ਰੈਫਿਕ ਐਕਟ ਦੇ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਰ ‘ਚ ਬੈਠੀ ਇਸ ਲੜਕੀ ਵੱਲੋਂ ਬਣਾਈ ਗਈ ਰੀਲ ਦਸੂਹਾ ਨੇੜੇ ਨੈਸ਼ਨਲ ਹਾਈਵੇ ‘ਤੇ ਬਣੀ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਇਸ ਗੱਡੀ ਦਾ ਨੰਬਰ ਟਰੇਸ ਕੀਤਾ ਅਤੇ ਇਸ ਦਾ ਪਤਾ ਪਤਾ ਲੱਗਣ ਤੋਂ ਬਾਅਦ ਇਸ ਗੱਡੀ ਨੂੰ ਥਾਣਾ ਦਸੂਹਾ ਵਿਖੇ ਲਿਆਂਦਾ ਅਤੇ ਇਸ ਨੂੰ ਬਾਂਡ ਕਰ ਦਿੱਤਾ ਗਿਆ।

ਹੁਸ਼ਿਆਰਪੁਰ ਪੁਲਿਸ ਵੱਲੋਂ ਟਵੀਟ ‘ਚ ਜਾਣਕਾਰੀ ਦਿੰਦਿਆਂ ਦੱਸਿਆ ਗਿਆ, “ਹੁਸ਼ਿਆਰਪੁਰ ਪੁਲਿਸ ਨੇ ਦਸੂਹਾ ‘ਚ ਥਾਰ ਗੱਡੀ ਦੇ ਬੋਨਟ ‘ਤੇ ਬੈਠ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਸੋਸ਼ਲ ਮੀਡੀਆ ਰਾਹੀਂ ਮਿਲੀ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਰ ਗੱਡੀ ਨੂੰ ਟ੍ਰੈਫਿਕ ਨਿਯਮਾਂ ਤਹਿਤ ਕਬਜਾ ਪੁਲਿਸ ਵਿੱਚ ਲੈਕੇ ਕਾਰਵਾਈ ਕੀਤੀ ਗਈ। ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹੀ ਹਰਕਤ ਨਾ ਕਰਨ ਦੀ ਚਿਤਾਵਨੀ ਦਿੱਤੀ।”