Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਕੇਰਲਾ ‘ਚ ਹਾਥੀਆਂ ਦੇ ਹਮਲੇ ‘ਚ ਟੀਵੀ ਪੱਤਰਕਾਰ ਦੀ ਮੌਤ

ਕੇਰਲਾ ‘ਚ ਹਾਥੀਆਂ ਦੇ ਹਮਲੇ ‘ਚ ਟੀਵੀ ਪੱਤਰਕਾਰ ਦੀ ਮੌਤ

ਕੇਰਲਾ ‘ਚ ਇੱਕ ਟੀਵੀ ਪੱਤਰਕਾਰ ਦੇ ਜੰਗਲੀ ਹਾਥੀਆਂ ਦੇ ਹਮਲੇ ਦਾ ਸ਼ਿਕਾਰ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਮਾਥਰਭੂਮੀ ਟੀਵੀ ਦਾ ਇਹ ਪੱਤਰਕਾਰ ਜੰਗਲੀ ਹਾਥੀਆਂ ‘ਤੇ ਇੱਕ ਵੀਡੀਓ ਸ਼ੂਟ ਕਰ ਰਿਹਾ ਸੀ, ਜਿਸ ਦੌਰਾਨ ਹਾਥੀਆਂ ਨੇ ਉਸ ਉਪਰ ਹਮਲਾ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ।ਏਵੀ ਮੁਕੇਸ਼ (34) ਜੋ ਮਾਥਰੂਭੂਮੀ ਟੀਵੀ ਨਿਊਜ਼ ਚੈਨਲ ਨਾਲ ਕੰਮ ਕਰ ਰਿਹਾ ਸੀ। ਬੁੱਧਵਾਰ ਨੂੰ ਪਲੱਕੜ ਦੇ ਕੋਟੇਕੱਕੜ ਦੇ ਜੰਗਲੀ ਖੇਤਰ ਵਿੱਚ ਹਾਥੀਆਂ ਦੀ ਵੀਡੀਓ ਸ਼ੂਟ ਕਰਨ ਗਿਆ ਸੀ। ਇਸ ਦੌਰਾਨ ਵੀਡੀਓ ਸ਼ੂਟ ਸਮੇਂ ਮੁਕੇਸ਼ ਦਾ ਪੈਰ ਫਿਸਲ ਗਿਆ ਤੇ ਡਿੱਗ ਗਿਆ। ਅਚਾਨਕ ਹੋਏ ਖੜਕੇ ਨੂੰ ਸੁਣ ਕੇ ਹਾਥੀ ਭੜਕ ਗਏ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਭਾਵੇਂ ਬਾਅਦ ਵਿਚ ਉਸ ਨੂੰ ਨੇੜਲੇ ਹਸਪਤਾਲ ਵਿਚ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।