Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕੇ.ਐਮ.ਵੀ. ਕਾਲਜੀਏਟ ਸਕੂਲ ਦੁਆਰਾ ਔਨਲਾਈਨ ਇੰਟਰ ਸਕੂਲ ਮੁਕਾਬਲੇ ਦਾ ਆਯੋਜਨ

ਜਲੰਧਰ, ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਡਿਪਾਰਟਮੈਂਟ ਆਫ ਇੰਗਲਿਸ਼ ਦੁਆਰਾ ਅੰਗਰੇਜ਼ੀ ਭਾਸ਼ਾ
ਵਿੱਚ ਵਿਦਿਆਰਥੀਆਂ ਦੀ ਸਿਰਜਣਾਤਮਕ ਸਮਰੱਥਾ ਨੂੰ ਇਕ ਉਤਮ ਮੰਚ ਪ੍ਰਦਾਨ ਕਰਨ ਦੇ ਮਕਸਦ ਨਾਲ ਪਾਵਰ ਆਫ਼ ਪੈੱਨ
ਸਿਰਲੇਖ ਹੇਠ ਇੰਟਰ ਸਕੂਲ ਕੈਪਸ਼ਨ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਵਿਦਿਆਰਥੀ ਕੇਂਦ੍ਰਿਤ ਸੰਸਥਾ ਕੰਨਿਆ ਮਹਾਂ
ਵਿਦਿਆਲਾ ਰਚਨਾਤਮਕ ਪਹਿਲੂਆਂ ਵਿੱਚ ਆਪਣੀਆਂ ਵਿਦਿਆਰਥਣਾਂ ਨੂੰ ਊਰਜਾਵਾਨ ਬਣਾਉਂਦੇ ਹੋਏ ਉਨ੍ਹਾਂ ਦੀ ਸੋਚ ਅਤੇ
ਜਜ਼ਬਾਤਾਂ ਦੀ ਸਹੀ ਪੇਸ਼ਕਾਰੀ ਦੇ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲੜੀ ਵਿਚ ਆਯੋਜਿਤ ਹੋਏ ਇਸ ਮੁਕਾਬਲੇ ਵਿੱਚ ਪੰਜਾਬ,
ਜੰਮੂ ਅਤੇ ਕਸ਼ਮੀਰ, ਮਹਾਂਰਾਸ਼ਟਰ, ਚੰਡੀਗੜ੍ਹ, ਹਰਿਆਣਾ, ਆਂਧਰਾ ਪ੍ਰਦੇਸ਼, ਦਿੱਲੀ ਆਦਿ ਜਿਹੇ ਦੇਸ਼ ਦੇ 7 ਸੂਬਿਆਂ ਅਤੇ ਕੇਂਦਰ
ਸ਼ਾਸਤ ਪ੍ਰਦੇਸਾਂ ਤੋਂ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ
ਸਾਰੇ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ-ਨਾਲ ਜੇਤੂਆਂ ਨੂੰ ਉਨ੍ਹਾਂ ਦੇ ਆਕਰਸ਼ਕ ਕੈਪਸ਼ਨਜ਼ ਲਈ ਈ-
ਸਰਟੀਫਿਕੇਟ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ। ਜੇਤੂਆਂ ਤਨਵੀਰ, ਭੂਮਿਕਾ, ਕਮਲਦੀਪ, ਪਲਕ ਨਿਗਮ ਅਤੇ
ਬਲਦੀਪ ਨੂੰ ਵਧਾਈ ਦਿੰਦੇ ਹੋਏ, ਕਾਲਜ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੀਆਂ
ਰਚਨਾਤਮਕ ਗਤੀਵਿਧੀਆਂ ਨੌਜਵਾਨ ਸਿਖਿਆਰਥੀਆਂ ਨੂੰ ਭਾਸ਼ਾ ਦੀਆਂ ਮੁਹਾਰਤਾਂ ਜਿਵੇਂ ਕਿ ਧਾਰਨਾ, ਸ਼ੁੱਧਤਾ ਅਤੇ ਪ੍ਰਗਟਾਵੇ
ਰਾਹੀਂ ਕਲਪਨਾ ਦੀ ਸ਼ਕਤੀ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਮੌਕੇ ਪ੍ਰਦਾਨ ਕਰਦੀਆਂ ਹਨ। ਕੈਪਸ਼ਨ ਰਾਈਟਿੰਗ ਵਰਗੇ
ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਵਿਦਿਆਰਥੀ ਫੋਟੋ ਜਰਨਲਿਜ਼ਮ ਜਾਂ ਸੋਸ਼ਲ ਮੀਡੀਆ ਵਰਗੇ ਖੇਤਰਾਂ ਵਿੱਚ ਆਪਣੇ ਲਈ ਇੱਕ
ਵਿਸ਼ੇਸ਼ ਸਥਾਨ ਬਣਾ ਸਕਦੇ ਹਨ। ਇਸਦੇ ਨਾਲ ਹੀ ਉਹਨਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਮੁਖੀ ਅਤੇ
ਸ਼੍ਰੀਮਤੀ ਵਨੀਲਾ, ਐਸੋਸੀਏਟ ਪ੍ਰੋਫੈਸਰ,ਅੰਗਰੇਜ਼ੀ ਵਿਭਾਗ ਦੇ ਨਾਲ-ਨਾਲ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ
ਵੀ ਸ਼ਲਾਘਾ ਕੀਤੀ।