Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵਿਸ਼ਵ ਜਲ ਦਿਵਸ ਮੌਕੇ ਦਿੱਤਾ ਪਾਣੀ ਬਚਾਉਣ ਦਾ ਸੰਦੇਸ਼

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਐਨਵਾਇਰਨਮੈਂਟ ਸਾਇੰਸ ਅਤੇ ਸਟੂਡੈਂਟ ਵੇਲਫੇਅਰ ਵਿਭਾਗ ਦੇ ਅੰਤਰਗਤ ਕਾਰਜਸ਼ੀਲ ਰੈੱਡ ਰਿੱਬਨ ਕਲੱਬ ਵੱਲੋਂ ਵਿਸ਼ਵ ਜਲ ਦਿਵਸ ਮਨਾਉਂਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਪਾਣੀ ਨੂੰ ਬਚਾਉਣ ਅਤੇ ਸੰਭਾਲਣ ਸਬੰਧੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਆਯੋਜਿਤ ਹੋਈ ਇਸ ਗਤੀਵਿਧੀ ਦੇ ਅੰਤਰਗਤ ਕੇ. ਐਮ. ਵੀ. ਦੀ ਵਾਟਰ ਵਾਰੀਅਰਜ਼ ਟੀਮ ਨੇ ਇਸ ਵਿੱਚ ਭਾਗ ਲੈਂਦੇ ਹੋਏ ਆਪਣੇ ਪੋਸਟਰਾਂ ਵਿੱਚ ਪਾਣੀ ਦੀ ਅਹਿਮੀਅਤ, ਜ਼ਰੂਰਤ, ਬੱਚਤ ਅਤੇ ਗੰਧਲੇ ਪਾਣੀ ਦੀ ਸਮੱਸਿਆ, ਜਲ ਪ੍ਰਦੂਸ਼ਣ ਅਤੇ ਇਸ ਦੀ ਰੋਕਥਾਮ, ਹਰੇ-ਭਰੇ ਚੌਗਿਰਦੇ ਦੇ ਵਿੱਚ ਪਾਣੀ ਦੇ ਮਹੱਤਵ ਆਦਿ ਨੂੰ ਬਾਖੂਬੀ ਢੰਗ ਨਾਲ ਪੇਸ਼ ਕਰਦੇ ਹੋਏ ਆਪਣੀ ਕਲਾਤਮਕ ਸੂਝ-ਬੂਝ ਦਾ ਪ੍ਰਗਟਾਵਾ ਕੀਤਾ। ਵਰਨਣਯੋਗ ਹੈ ਕਿ ਕੇ.ਐਮ.ਵੀ. ਦੁਆਰਾ ਸ਼ੁੱਧ ਜਲ ਦੀ ਮਹੱਤਤਾ ਅਤੇ ਇਸ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਲਈ ਸੰਗਠਿਤ ਟੀਮ ਵਾਟਰ ਵਾਰੀਅਰਜ਼ ਲਗਾਤਾਰ ਯਤਨਸ਼ੀਲ ਹੈ । ਇਸ ਟੀਮ ਦੁਆਰਾ ਜਿੱਥੇ ਕੈਂਪਸ ਵਿਚ ਵੀ ਸਾਫ-ਸੁਥਰੇ ਪਾਣੀ ਲਈ ਜਾਗਰੂਕਤਾ ਫੈਲਾਈ ਜਾਂਦੀ ਉੱਥੇ ਨਾਲ ਹੀ ਸਮਾਜਿਕ ਪੱਧਰ ਤੇ ਵੀ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕਰਕੇ ਲੋਕਾਂ ਨੂੰ ਪਾਣੀ ਦੇ ਬਚਾਅ ਅਤੇ ਸਹੀ ਉਪਯੋਗ ਬਾਰੇ ਸਮਝਾਇਆ ਜਾਂਦਾ ਹੈ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਦੁਆਰਾ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਪਾਣੀ ਨੂੰ ਬਚਾਉਣ ਲਈ ਜਾਗਰੂਕਤਾ ਫੈਲਾਉਣ ਸਬੰਧੀ ਲਗਾਤਾਰ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਰਹਿੰਦਾ ਹੈ ਤਾਂ ਜੋ ਕੁਦਰਤੀ ਸੋਮਿਆਂ ਦੇ ਬਚਾਅ ਸਬੰਧੀ ਲੋਕਾਂ ਨੂੰ ਸਮਝਾਇਆ ਜਾ ਸਕੇ । ਇਸ ਵਿਸ਼ੇਸ਼ ਆਯੋਜਨ ਦੇ ਲਈ ਉਨ੍ਹਾਂ ਡਾ. ਮਧੂਮੀਤ, ਡੀਨ, ਸਟੂਡੈਂਟ ਵੈਲਫੇਅਰ, ਸ੍ਰੀਮਤੀ ਸਾਧਨਾ ਟੰਡਨ ਅਤੇ ਸ੍ਰੀਮਤੀ ਸੂਫਾਲਿਕਾ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।