Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕੇ.ਐਮ.ਵੀ. ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਹੋਇਆ ਆਗਾਜ਼

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ ਜਲੰਧਰ ਦੁਆਰਾ ਕਾਲਜ ਕੈਂਪਸ ਵਿੱਚ “ਕਲੀਨ, ਗ੍ਰੀਨ ਐਂਡ ਬਲੂ” ਥੀਮ ‘ਤੇ ਆਧਾਰਿਤ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਦਾ ਆਗਾਜ਼ ਕਰਵਾਇਆ ਗਿਆ। ਕੈਂਪ ਦੇ ਪਹਿਲੇ ਦਿਨ ਆਯੋਜਿਤ ਹੋਏ ਉਦਘਾਟਨ ਸਮਾਰੋਹ ਦੌਰਾਨ ਸ਼੍ਰੀ ਵਿਕਰਾਂਤ ਦੱਤਾ, ਮੁਖੀ ਅਤੇ ਚੀਫ ਕੋਆਰਡੀਨੇਟਰ , ਲੁਈਸ ਬਰੇਲ ਵੈਲਫੇਅਰ ਐਸੋਸੀਏਸ਼ਨ ਫਾਰ ਦਾ ਬਲਾਈਂਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਏ ਹੋਏ ਮਹਿਮਾਨ ਦਾ ਸੁਆਗਤ ਕਰਦੇ ਹੋਏ ਆਪਣੇ ਸੰਬੋਧਨ ਦੌਰਾਨ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਮੂਹ ਵਲੰਟੀਅਰਾਂ ਨੂੰ ਐਨ.ਐਸ.ਐਸ ਦਾ ਮਹੱਤਵ ਸਮਝਾਉਂਦੇ ਹੋਏ ਇਸ ਕੈਂਪ ਦੌਰਾਨ ਆਯੋਜਿਤ ਹੋਣ ਵਾਲੀਆਂ ਵਿਭਿੰਨ ਗਤੀਵਿਧੀਆਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਸਮਾਜ ਸੇਵਾ ਲਈ ਲਈ ਇਸ ਉੱਤਮ ਮੰਚ ਦੀ ਵੱਧ ਤੋਂ ਵੱਧ ਸਕਾਰਾਤਮਕ ਵਰਤੋਂ ਕਰਨ ਦੇ ਲਈ ਕਿਹਾ। ਸ੍ਰੀ ਵਿਕਰਾਂਤ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਐਨ.ਐਸ.ਐਸ ਵਾਲੰਟੀਅਰਾਂ ਨੂੰ ਨੇਤਰਹੀਣਾਂ ਅਤੇ ਅਪਾਹਜ ਵਿਅਕਤੀਆਂ ਦੇ ਨਾਲ-ਨਾਲ ਸਮਾਜ ਦੇ ਹੋਰਨਾਂ ਕਮਜ਼ੋਰ ਵਰਗਾਂ ਦੀਆਂ ਸਮੱਸਿਆਵਾਂ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਸਮਾਜ ਸੇਵਾ ਦੀ ਮਹੱਤਤਾ ਬਾਰੇ ਵਿਸਤਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਵਲੰਟੀਅਰਾਂ ਨੂੰ ਐਨ.ਐਸ.ਐਸ. ਦੇ ਵੱਖ-ਵੱਖ ਪਲੇਟਫਾਰਮਾਂ ਅਧੀਨ ਕੰਮ ਕਰਨ ਲਈ ਉਤਸ਼ਾਹਿਤ ਵੀ ਕੀਤਾ।ਇਸ ਦੇ ਨਾਲ ਹੀ ਇਸ ਪ੍ਰੋਗਰਾਮ ਦੌਰਾਨ ਵਲੰਟੀਅਰਾਂ ਨੂੰ ਇੱਕ ਹਫ਼ਤੇ ਤੱਕ ਚੱਲਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ ਜਿਨ੍ਹਾਂ ਵਿੱਚ ਕੈਂਪਸ ਦੇ ਅੰਦਰ ਈ-ਵੋਟਰ ਰਜਿਸਟ੍ਰੇਸ਼ਨ ਅਤੇ ਉੱਨਤ ਭਾਰਤ ਅਭਿਆਨ ਅਧੀਨ ਕਾਲਜ ਦੁਆਰਾ ਗੋਦ ਲਏ ਪਿੰਡਾਂ ਅਤੇ 36 ਜਲੰਧਰ ਉੱਤਰੀ ਹਲਕਾ ਵਿੱਚ ਗ੍ਰੀਨ ਇਨੀਸ਼ੀਏਟਿਵ ਤਹਿਤ ਸਫਾਈ ਅਤੇ ਰੁੱਖ ਲਗਾਉਣ ਦੀ ਮੁਹਿੰਮ ਵੀ ਸ਼ਾਮਲ ਹੈ। ਮੈਡਮਪ੍ਰਿੰਸੀਪਲ ਨੇ ਇਸ ਕੈਂਪ ਦੇ ਸਫਲ ਇਲਾਜ ਦੇ ਲਈ ਸ੍ਰੀਮਤੀ ਆਸ਼ਿਮਾ ਸਾਹਨੀ, ਐੱਨ ਐੱਸ.ਐੱਸ.ਪ੍ਰੋਗਰਾਮ ਅਫਸਰ, ਡਾ. ਸੋਨਿਕ ਭਾਟਿਆ,ਸ੍ਰੀਮਤੀ ਆਨੰਦ ਪ੍ਰਭਾ ਅਤੇ ਡਾ. ਇਕਬਾਲ ਸਿੰਘ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਦੁਆਰਾ ਸਦਾ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨਾਲ ਸਮਾਜ ਕਲਿਆਣ ਸਬੰਧੀ ਮਹੱਤਵਪੂਰਨ ਕਾਰਜ ਕਰਦੇ ਹੋਏ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕੇ।