Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਕੇ.ਐਮ.ਵੀ ਵਿਖੇ ਹੋਇਆ ਸਵਿਮਿੰਗ ਅਕੈਡਮੀ ਦਾ ਉਦਘਾਟਨ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ, ਸੰਸਥਾ ਕੰਨਿਆ ਮਹਾਂ ਵਿਦਿਆਲਾ, ਜਲੰਧਰ ਸਮੇਂ-ਸਮੇਂ ‘ਤੇ ਅਜਿਹੇ ਕਈ ਉਪਰਾਲੇ ਕਰਦਾ ਹੈ ਜਿਨ੍ਹਾਂ ਰਾਹੀਂ ਲੋਕਾਂ ਵਿੱਚ ਸਿਹਤਮੰਦ ਰਹਿਣ ਦੀ ਮਹੱਤਤਾ ਦਾ ਸੰਦੇਸ਼ ਫੈਲਾਇਆ ਜਾ ਸਕੇ। ਇਸੇ ਲੜੀ ਵਿੱਚ ਕੰਨਿਆ ਮਹਾਂ ਵਿਦਿਆਲਾ ਵਿੱਚ ਕੇ.ਐਮ.ਵੀ. ਸਵਿਮਿੰਗ ਅਕੈਡਮੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਪ੍ਰਿੰਸੀਪਲ ਨੇ ਕਿਹਾ ਕਿ ਇਸ ਸਵੀਮਿੰਗ ਅਕੈਡਮੀ ਦੇ ਰੂਪ ‘ਚ ਕੰਨਿਆ ਮਹਾਂ ਵਿਦਿਆਲਾ ਸ਼ਹਿਰ ਵਾਸੀਆਂ ਲਈ ਇਕ ਨਿਵੇਕਲਾ ਤੋਹਫ਼ਾ ਲੈ ਕੇ ਆਇਆ ਹੈ, ਜੋ ਉਹਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਵਿਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਅਕੈਡਮੀ ਕਾਲਜ ਦੀਆਂ ਵਿਦਿਆਰਥਣਾਂ ਅਤੇ ਬਾਹਰਲੀਆਂ ਵਿਦਿਆਰਥਣਾਂ ਅਤੇ ਔਰਤਾਂ ਲਈ ਇਹ ਆਪਣੀਆਂ ਸ਼ਾਨਦਾਰ ਸਹੂਲਤਾਂ ਨਾਲ ਹਫ਼ਤੇ ਦੇ ਸੱਤੇ ਦਿਨ ਬਹੁਤ ਹੀ ਘੱਟ ਫੀਸ ਵਿੱਚ ਖੁੱਲ੍ਹੀ ਰਹੇਗੀ । 5 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆਂ ਤੋਂ ਲੈ ਕੇ 12 ਸਾਲ ਤੱਕ ਦੇ ਲੜਕੇ ਇਸ ਦਾ ਲਾਭ ਲੈ ਸਕਦੇ ਹਨ। ਇਸ ਅਕੈਡਮੀ ਵਿੱਚ ਜਿੱਥੇ ਪੇਸ਼ੇਵਰ ਮਹਿਲਾ ਅਤੇ ਪੁਰਸ਼ ਕੋਚਾਂ ਵੱਲੋਂ ਕੋਚਿੰਗ ਦਿੱਤੀ ਜਾਵੇਗੀ, ਉੱਥੇ ਨਿੱਜੀ ਕੋਚਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਅਕੈਡਮੀ ਵਿੱਚ ਸਾਫ਼ ਅਤੇ ਸ਼ੁੱਧ ਪਾਣੀ ਦੇ ਨਾਲ-ਨਾਲ ਸਵੱਛਤਾ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ। ਕਾਲਜ ਕੈਂਪਸ ਵਿੱਚ ਬਣੀ ਇਸ ਅਕੈਡਮੀ ਵਿੱਚ ਤੈਰਾਕੀ ਲਈ ਆਉਣ ਵਾਲਿਆਂ ਨੂੰ ਖੁੱਲ੍ਹੀ ਪਾਰਕਿੰਗ ਦੀ ਸਹੂਲਤ ਵੀ ਦਿੱਤੀ ਗਈ ਹੈ। ਅੱਗੇ ਗੱਲ ਕਰਦੇ ਹੋਏ ਉਹਨਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਮਨੁੱਖੀ ਜੀਵਨ ਦਾ ਮਜ਼ਬੂਤ ​​ਆਧਾਰ ਦੱਸਦੇ ਹੋਏ ਉਦਘਾਟਨੀ ਸੈਸ਼ਨ ਲਈ ਡਾ. ਦੇਵਿੰਦਰ ਸਿੰਘ ਅਤੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੀਤੇ ਗਏ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।