Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ CM ਮਾਨ ਨੂੰ ਲਿਖੀ ਚਿੱਠੀ

ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।ਵਿਦਿਆਰਥੀਆਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪਛਾਣੇ ਗਏ ਇਮੀਗ੍ਰੇਸ਼ਨ ਏਜੰਟਾਂ ਵਿਰੁੱਧ ਕਾਨੂੰਨ ਦੇ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਬੰਧਤ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਕਰਕੇ ਪ੍ਰਭਾਵਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਕਾਲਤ ਕਰਨ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਚਿੱਠੀ ਵਿੱਚ ਧੋਖਾਧੜੀ ‘ਚ ਸ਼ਾਮਲ ਇਮੀਗ੍ਰੇਸ਼ਨ ਸਲਾਹਕਾਰਾਂ ਦੀ ਜਾਂਚ ਕਰਨ ਲਈ ਇੱਕ ਟਾਸਕ ਫੋਰਸ ਦੀ ਸਥਾਪਨਾ ਦੀ ਮੰਗ ਕੀਤੀ ਹੈ।ਪੰਜਾਬੀ ਵਿਦਿਆਰਥੀਆਂ ਨੇ ਸੀਐਮ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੀ.ਆਰ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਕਈ ਏਜੰਟਾਂ ਦੇ ਨਾਂ ਲਿਖੇ ਹਨ। ਇਨ੍ਹਾਂ ਵਿੱਚ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਸਮੇਤ ਕੁੱਲ 5 ਏਜੰਟਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੁਟਾਲੇ ਵਿੱਚ ਸ਼ਾਮਲ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।